ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਤੇ 16 ਸਤੰਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਜ਼ਬੇਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਐਸਸੀਓ ਕੌਂਸਲ ਦੇ ਰਾਸ਼ਟਰ ਮੁਖੀਆਂ ਦੀ 22ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਦੇ ਸੱਦੇ ‘ਤੇ ਜਾਣਗੇ।
ਇਹ ਸਿਖਰ ਸੰਮੇਲਨ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਹੋਵੇਗਾ। ਇਸ ਦੌਰਾਨ ਸਭ ਦੀਆਂ ਨਜ਼ਰਾਂ ਪੀਐਮ ਮੋਦੀ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ‘ਤੇ ਹੋਣਗੀਆਂ।ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ‘ਖੇਡਾਂ ਵਤਨ ਪੰਜਾਬ ਦੀਆਂ 2022’ ਜ਼ਿਲ੍ਹਾ ਪੱਧਰੀ ਖੇਡਾਂ ‘ਚ ਹਰੇਕ ਖੇਡ ਲਈ ਨੋਡਲ ਅਫ਼ਸਰ…
ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਸਮਰਕੰਦ ਵਿੱਚ SCO ਸਿਖਰ ਸੰਮੇਲਨ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨਾਲ ਦੁਵੱਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਕ ਸੂਤਰ ਨੇ ਦੱਸਿਆ ਕਿ ਪੀਐੱਮ ਮੋਦੀ ਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਨਾਲ ਦੁਵੱਲੀ ਬੈਠਕ ਲਗਭਗ ਤੈਅ ਹੈ ਅਤੇ ਇਹ ਬੈਠਕਾਂ ਸਮਰਕੰਦ ‘ਚ ਐੱਸਸੀਓ ਸੰਮੇਲਨ ਤੋਂ ਇਲਾਵਾ ਹੋਣਗੀਆਂ।