PM ਮੋਦੀ ਅੱਜ ਬਿਆਸ ਦੌਰੇ ‘ਤੇ, ਡੇਰਾ ਮੁਖੀ ਗੁਰਿੰਦਰ ਸਿੰਘ ਨਾਲ ਕਰਨਗੇ ਮੁਲਾਕਾਤ

0
169

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ PM ਮੋਦੀ  ਅੱਜ ਸਵੇਰੇ 10 ਵਜੇ ਦੇ ਕਰੀਬ ਡੇਰਾ ਰਾਧਾ ਸੁਆਮੀ ਬਿਆਸ ਪੁੱਜਣਗੇ। ਇਸ ਦੌਰਾਨ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੂਬੇ ਭਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਦੇ ਧਰਨੇ ਦੇ ਮੱਦੇਨਜ਼ਰ ਡੇਰਾ ਬਿਆਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪਿਛਲੀ ਕਾਂਗਰਸ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਸ਼ੱਕ ਦੇ ਘੇਰੇ ਵਿੱਚ ਆ ਗਈ ਸੀ। ਇਸ ਲਈ ਇਸ ਵਾਰ ਉਨ੍ਹਾਂ ਦੀ ਸੁਰੱਖਿਆ ਵਿਚ ਕੋਈ ਢਿੱਲ ਨਹੀਂ ਹੈ। ਡੇਰਾ ਬਿਆਸ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

ਪੀਐਮ ਮੋਦੀ ਦੀ ਸੁਰੱਖਿਆ ਲਈ ਅਗਾਊਂ ਦਸਤਾ ਪਹਿਲਾਂ ਹੀ ਜਲੰਧਰ ਪਹੁੰਚ ਚੁੱਕਾ ਹੈ।ਦੂਜੇ ਪਾਸੇ ਕਿਸਾਨ ਆਗੂਆਂ ਨੇ ਪੀਐਮ ਮੋਦੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੁੱਕਰਵਾਰ ਨੂੰ ਜਾਰੀ ਵੀਡੀਓ ਵਿੱਚ ਕਿਹਾ ਸੀ ਕਿ ਗੋਲਡਨ ਗੇਟ ਸਮੇਤ ਕਈ ਥਾਵਾਂ ’ਤੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂ ਨੇ ਡੇਰਾਮੁਖੀ ਨੂੰ ਵੀ ਪੀਐਮ ਮੋਦੀ ਨੂੰ ਨਾ ਮਿਲਣ ਦੀ ਬੇਨਤੀ ਕੀਤੀ ਸੀ।

LEAVE A REPLY

Please enter your comment!
Please enter your name here