ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰਿਆ ਨੂੰ ਕੀਤਾ ਕਾਬੂ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਸਨੈਚਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦੋਸ਼ੀਆਂ ਨੇ ਸ਼ਹਿਰ ‘ਚ 12 ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ, ਤਾਂ ਜੋ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਸਕੇ|
ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ,ਸਰਗਨੇ ਸਮੇਤ 4 ਗ੍ਰਿਫ਼ਤਾਰ || Punjab News
ਏਸੀਪੀ ਸੁਮਿਤ ਸੂਦ ਨੇ ਦੱਸਿਆ ਕਿ ਪੁਲੀਸ ਟੀਮ ਨੇ ਸੋਨੂੰ ਵਾਸੀ ਜਵਾਹਰ ਨਗਰ ਕੈਂਪ, ਲੁਧਿਆਣਾ ਅਤੇ ਰਿਸ਼ਵ ਉਰਫ਼ ਲਾਡੀ ਵਾਸੀ ਜਵਾਹਰ ਨਗਰ ਕੈਂਪ, ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਇੱਕ ਲੋਹੇ ਦਾ ਦਤਾਰ, ਐਕਟਿਵਾ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।
ਕੁੱਲ 12 ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ
ਇਹ ਦੋਸ਼ੀ ਸ਼ਹਿਰ ਵਿੱਚ ਸਨੈਚਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਹੁਣ ਤੱਕ ਇਹ ਦੋਸ਼ੀ ਬੱਸ ਸਟੈਂਡ ਲੁਧਿਆਣਾ, ਮਾਡਲ ਟਾਊਨ, ਜਵਾਹਰ ਨਗਰ ਕੈਂਪ, ਗਿਆਸਪੁਰਾ, ਢੋਲੇਵਾਲ ਨੇੜੇ ਕੁੱਲ 12 ਥਾਵਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਹ ਦੋਸ਼ੀ ਸ਼ਹਿਰ ‘ਚ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ ਅਤੇ ਹੁਣ ਤੱਕ ਉਨ੍ਹਾਂ ਦੇ ਕਬਜ਼ੇ ‘ਚੋਂ ਬਾਕੀ ਸਾਮਾਨ ਬਰਾਮਦ ਹੋਇਆ ਹੈ। ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਸਕੇ।