ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਦੋਸ਼ੀਆਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਨਸ਼ਾ ਮੰਗਵਾਉਂਦੇ ਸਨ। ਫਿਲਹਾਲ ਇਨ੍ਹਾਂ ਦੋਸ਼ੀਆ ਦੇ ਖਿਲਾਫ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।