ਪੁਲਿਸ ਨੇ ਲਖਬੀਰ ਲੰਡਾ ਦੇ 5 ਗੁਰਗੇ ਕੀਤੇ ਗ੍ਰਿਫਤਾਰ
ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੈਨੇਡਾ ਸਥਿਤ ਲਖਬੀਰ ਉਰਫ ਲੰਡਾ ਦੇ 5 ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸੰਬੰਧ ਸਥਾਪਤ ਕਰਨ ਉਪਰੰਤ ਮੌਜੂਦਾ ਮਾਡਿਊਲ ਵਿੱਚ ਲੰਡਾ ਗੈਂਗ ਦੀਆਂ ਕੁੱਲ 13 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।
ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫਿਰੌਤੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਪੰਜਾਬ ਨੇ DGP ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
