ਪੁਲਿਸ ਨੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਤਰਨਤਾਰਨ ਦੀ ਸੀਆਈਏ ਟੀਮ ਨੇ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਫੜੇ ਗਏ ਤਸਕਰ ਦੀ ਪਛਾਣ ਮਹਾਵੀਰ ਸਿੰਘ ਵਜੋਂ ਹੋਈ ਹੈ। ਮਹਾਬੀਰ ਸਿੰਘ ਕੋਲੋਂ ਇਕ ਕਿਲੋ ਹੈਰੋਇਨ ਅਤੇ 35 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਆਈ ਸੀ। ਪੁੱਛਗਿੱਛ ਦੌਰਾਨ ਹੈਰੋਇਨ ਦੇ ਵੱਡੇ ਨੈੱਟਵਰਕ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ; ਬਹੁਤ ਜਲਦ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਹੋਣਗੇ ਪੂਰੇ : ਡਾ. ਬਲਜੀਤ ਕੌਰ ॥ Punjab News ॥ Latest News
ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਮਹਾਂਵੀਰ ਸਿੰਘ ਸਰਹੱਦ ਪਾਰ ਤੋਂ ਹੈਰੋਇਨ ਦੀ ਸਪਲਾਈ ਕਰਦਾ ਹੈ ਅਤੇ ਉਹ ਵੱਡੀ ਖੇਪ ਲੈ ਕੇ ਘਰੋਂ ਨਿਕਲਿਆ ਸੀ। ਇਸ ਸੂਚਨਾ ਦੇ ਆਧਾਰ ‘ਤੇ ਪੱਟੀ ਅਤੇ ਵਾੜਾ ਸ਼ੇਰ ਸਿੰਘ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਗਈ।
ਇਸ ਦੌਰਾਨ ਮਹਾਵੀਰ ਸਿੰਘ ਉਥੇ ਪਹੁੰਚ ਗਿਆ ਅਤੇ ਉਸਦੀ ਤਲਾਸ਼ੀ ਲਈ ਗਈ।ਜਿਸ ਤੋਂ 1 ਕਿਲੋ ਹੈਰੋਇਨ ਅਤੇ 500 ਰੁਪਏ ਦੇ 70 ਨੋਟ ਬਰਾਮਦ ਹੋਏ। ਇਸ ਸਬੰਧੀ ਜਦੋਂ ਮਹਾਵੀਰ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਬਰਾਮਦ ਹੋਈ ਰਕਮ ਹੈਰੋਇਨ ਦੀ ਸਪਲਾਈ ਲਈ ਸੀ। ਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਫਿਲਹਾਲ ਮਹਾਵੀਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਸਾਰੇ ਮੁਲਜ਼ਮ ਅਤੇ ਉਸ ਨੇ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਜਾ ਸਕੇ।