ਪੁਲਿਸ ਨੇ ਨਸ਼ਾ ਤਸਕਰ ਨੂੰ ਅਫੀਮ ਤੇ 2.28 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫਤਾਰ
ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਪੁਲਿਸ ਨੇ ਨਸ਼ੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਅਤੇ ਐਸਐਸਪੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਕਾਰਵਾਈ ਦੌਰਾਨ ਅਜਨਾਲਾ ਪੁਲਿਸ ਨੇ ਪਿੰਡ ਬੱਲਾ ਰਾਵਲ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰਤਾਪ ਸਿੰਘ ਵਾਸੀ ਬੱਲਾ ਰਾਵਲ ਬਸਤੀ ਬਾਬਾ ਗੁੰਮ ਚੱਕ ਵਜੋਂ ਹੋਈ ਹੈ।
ਅੰਮ੍ਰਿਤਸਰ ਨਗਰ ਨਿਗਮ ਦੇ 2 ਕੌਂਸਲਰ ‘ਆਪ’ ‘ਚ ਹੋਏ ਸ਼ਾਮਲ || Punjab News
ਮੁਲਜ਼ਮਾਂ ਕੋਲੋਂ 191 ਗ੍ਰਾਮ ਅਫੀਮ ਅਤੇ ਨਸ਼ੇ ਦੀ ਵਿਕਰੀ ਤੋਂ ਮਿਲੀ 2,28,800 ਰੁਪਏ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 22/27 (ਏ)-61-85 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਹੋਰ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।