ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਨੂੰ ਕੀਤਾ ਕਾਬੂ

0
88

ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਨੂੰ ਕੀਤਾ ਕਾਬੂ

ਮਾਛੀਵਾੜਾ ਪੁਲਿਸ ਵੱਲੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ ਜਿਸ ‘ਚ ਸਰਗਨਾ ਰੇਨੂੰ ਮਹੰਤ ਵਾਸੀ ਬਹਿਲੋਲਪੁਰ, ਨਿਰਮਲ ਸਿੰਘ ਗੋਪੀ ਅਤੇ ਜਗਦੀਪ ਸਿੰਘ ਵਾਸੀ ਇੰਦਰਾ ਕਾਲੋਨੀ ਸ਼ਾਮਲ ਹਨ।

ਅੱਜ ਮਾਛੀਵਾੜਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ 21 ਅਗਸਤ 2024 ਨੂੰ ਸਥਾਨਕ ਗੁਰੂ ਨਾਨਕ ਮੁਹੱਲਾ ਵਿੱਚ ਮਨਮੋਹਣ ਸ਼ਰਮਾ ਦੇ ਘਰ ਚੋਰੀ ਹੋਈ ਸੀ ਜਿਸ ਵਿੱਚ ਚੋਰਾਂ ਨੇ ਘਰ ਵਿਚੋਂ ਇੱਕ ਰਿਵਾਲਵਰ, 5 ਕਾਰਤੂਸ ਤੇ ਗਹਿਣੇ ਚੋਰੀ ਕਰ ਲਏ ਸਨ। ਮਾਛੀਵਾੜਾ ਪੁਲਿਸ ਵੱਲੋਂ ਇਸ ਸਬੰਧੀ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸੀ ਅਸ਼ਵਨੀ ਗੋਟਿਆਲ ਦੇ ਨਿਰਦੇਸ਼ਾਂ ਤਹਿਤ ਪੁਲਿਸ ਟੀਮਾਂ ਦਾ ਗਠਨ ਕਰ ਥਾਣਾ ਮੁਖੀ ਪਵਿੱਤਰ ਸਿੰਘ ਦੀ ਅਗਵਾਈ ਹੇਠ ਮਾਮਲੇ ਨੂੰ ਸੁਲਝਾਉਣ ਦੇ ਯਤਨ ਕੀਤੇ ਜਾ ਰਹੇ ਸਨ।

ਪਾਕਿਸਤਾਨ ‘ਚ ਸ਼ਹੀਦ ਭਗਤ ਸਿੰਘ ਲਈ ਆਤੰਕਵਾਦੀ ਸ਼ਬਦ ਦਾ ਇਸਤੇਮਾਲ ਨਿੰਦਣਯੋਗ: ਮਲਵਿੰਦਰ ਕੰਗ

ਇਸ ਚੋਰੀ ਕੀਤੇ ਰਿਵਾਲਵਰ ਨਾਲ ਬਹਿਲੋਲਪੁਰ ਵਾਸੀ ਕਿੰਨਰ ਰੇਨੂੰ ਮਹੰਤ ਅਤੇ ਉਸਦੇ ਸਾਥੀ ਨਿਰਮਲ ਸਿੰਘ ਤੇ ਜਗਦੀਪ ਸਿੰਘ ਨੇ 2 ਦਿਨ ਪਹਿਲਾਂ ਥਾਣਾ ਚਮਕੌਰ ਸਾਹਿਬ ਵਿਖੇ ਪਿੰਡ ਬਹਿਰਾਮਪੁਰ ਬੇਟ ਵਿੱਚ ਘਰ ਵਿੱਚ ਦਿਨ ਦਿਹਾੜੇ ਦਾਖ਼ਲ ਹੋ ਕੇ ਪਿਸਤੌਲ ਦੇ ਜ਼ੋਰ ਉਤੇ ਔਰਤ ਤੋਂ ਵਾਲੀਆਂ ਝਪਟ ਕੇ ਲੈ ਗਏ। ਮਾਛੀਵਾੜਾ ਪੁਲਿਸ ਵੱਲੋਂ ਨਾਕਾਬੰਦੀ ਕਰ ਰੇਨੂੰ ਮਹੰਤ, ਨਿਰਮਲ ਸਿੰਘ ਤੇ ਜਗਦੀਪ ਸਿੰਘ ਨੂੰ ਕਾਬੂ ਕਰ ਲਿਆ ਜਿਨ੍ਹਾਂ ਕੋਲੋਂ ਚੋਰੀ ਹੋਇਆ ਰਿਵਾਲਵਰ, ਕਾਰਤੂਸ ਤੇ ਲੁੱਟੇ ਹੋਏ ਗਹਿਣੇ ਵੀ ਬਰਾਮਦ ਕਰ ਲਏ।

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰੇਨੂੰ ਮਹੰਤ ਨੇ ਕੁਝ ਦਿਨ ਪਹਿਲਾਂ ਹੀ ਬਹਿਰਾਮਪੁਰ ਬੇਟ ਵਿੱਚ ਜਿਸ ਘਰ ਲੁੱਟ ਕੀਤੀ ਉਸ ਘਰ ਲੜਕਾ ਹੋਇਆ ਸੀ ਜਿੱਥੋਂ ਉਹ ਵਧਾਈ ਲੈ ਕੇ ਆਇਆ ਸੀ। ਇਹ ਕਿੰਨਰ ਜਿਸ ਘਰ ਵਧਾਈ ਦੇਣ ਜਾਂਦਾ ਸੀ ਉੱਥੇ ਸਾਰਾ ਮੁਆਇਨਾ ਕਰਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੰਦਾ ਸੀ। ਡੀਐੱਸਪੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਉਤੇ ਲਿਆ ਜਾਵੇਗਾ ਤੇ ਪਿਸਤੌਲ ਦੇ ਜ਼ੋਰ ਉਤੇ ਜੋ ਹੋਰ ਵਾਰਦਾਤਾਂ ਕੀਤੀਆਂ ਹਨ ਉਸਦਾ ਖੁਲਾਸਾ ਵੀ ਹੋ ਜਾਵੇਗਾ।

LEAVE A REPLY

Please enter your comment!
Please enter your name here