ਪੁਲਿਸ ਨੇ ਸਕੂਲ ਦੇ ਅਧਿਆਪਕ ਦੇ ਕਤ.ਲ ਮਾਮਲੇ ‘ਚ 2 ਵਿਅਕਤੀਆਂ ਨੂੰ ਕੀਤਾ ਕਾਬੂ
ਬੀਤੇ ਕੁੱਝ ਦਿਨ ਪਹਿਲਾਂ ਇੱਕ ਅਧਿਆਪਕ ਦਾ ਕਤਲ ਹੋ ਗਿਆ ਸੀ। ਹੁਣ ਇਸ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਜ਼ਿਲ੍ਹਾ ਸੰਗਰੂਰ ਦੇ SSP ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਸ਼ੇਰਪੁਰ ਅਧੀਨ ਪੈਂਦੇ ਵਜੀਦਪੁਰ ਬਧੇਸਾ ਵਿਖੇ ਬੀਤੇ ਦਿਨੀਂ ਸਰਕਾਰੀ ਸਕੂਲ ਦੇ ਆਧਿਆਪਕ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ।
ਡਿਊਟੀ ‘ਤੇ ਜਾਂਦੇ ਅਧਿਆਪਕ ਤੇ ਹੋਇਆ ਸਾੀ ਹਮਲਾ
ਪੁਲਸ ਅਨੁਸਾਰ ਬੀਤੇ ਦਿਨੀਂ ਸਾਹਿਬ ਸਿੰਘ ਜੋ ਕਿ ਵਜੀਦਪੁਰ ਬਧੇਸਾ ਵਿਖੇ ਈ.ਟੀ.ਟੀ ਟੀਚਰ ਲੱਗਾ ਹੋਇਆ ਸੀ ਦਾ ਡਿਊਟੀ ਜਾਂਦੇ ਸਮੇਂ ਵੱਖੀ ਅਤੇ ਛਾਤੀ ਵਿਚ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਸ ਨੇ ਮੁਕੱਦਮੇ ਨੂੰ ਟਰੇਸ ਕਰਨ ਲਈ ਪਲਵਿੰਦਰ ਸਿੰਘ ਚੀਮਾ ਐੱਸ.ਪੀ, ਗੁਰਦੇਵ ਸਿੰਘ ਧਾਲੀਵਾਲ ਡੀ.ਐੱਸ.ਪੀ (ਡੀ) ਸਬ ਡਵੀਜਨ ਧੂਰੀ ਦੇ ਡੀ.ਐੱਸ.ਪੀ ਤਲਵਿੰਦਰ ਸਿੰਘ ਧਾਲੀਵਾਲ, ਸੰਦੀਪ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅਤੇ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਕਮਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਟੀਮਾਂ ਦਾ ਗਠਨ ਕਰਕੇ ਤਫਤੀਸ਼ ਕੀਤੀ।
ਇਸ ‘ਤੇ ਜਗਤਾਰ ਸਿੰਘ ਉਰਫ ਤਾਰੀ ਪੁੱਤਰ ਭਿੰਦਰ ਸਿੰਘ ਵਾਸੀ ਕੰਗਣਵਾਲ ਜੋ ਕਿ ਜੰਗਲਾਤ ਮਹਿਕਮੇ ਵਿਚ ਠੇਕੇ ਤੇ ਡਰਾਇਵਰੀ ਕਰਦਾ ਸੀ ਅਤੇ ਹਰਜੋਤ ਸਿੰਘ ਜੋਤ ਪੁੱਤਰ ਜਵਸੀਰ ਸਿੰਘ ਵਾਸੀ ਕੰਗਣਵਾਲ ਜੋ ਕਿ ਗੁਰੂ ਨਾਨਕ ਯੂਨੀਵਰਸਿਟੀ ਲੁਧਿਆਣਾ ਵਿਖੇ ਪੜ੍ਹਾਈ ਕਰ ਰਿਹਾ ਸੀ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸਾਹਿਬ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਜਗਤਾਰ ਸਿੰਘ ਨਾਲ ਤਕਰਾਰ ਹੋਇਆ ਸੀ ਜਿਸ ਕਰਕੇ ਉਸਨੇ ਵਿਦਿਆਰਥੀ ਨਾਲ ਮਿਲ ਕੇ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਸੀ।