ਖੰਨਾ ‘ਚ ਸ਼ਿਵਲਿੰਗ ਦੀ ਬੇਅਦਬੀ ਤੇ ਚੋਰੀ ਮਾਮਲੇ ‘ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ || Crime News

0
114
Police arrested 4 accused in case of desecration and theft of Shivling in Khanna

ਖੰਨਾ ‘ਚ ਸ਼ਿਵਲਿੰਗ ਦੀ ਬੇਅਦਬੀ ਤੇ ਚੋਰੀ ਮਾਮਲੇ ‘ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ

ਖੰਨਾ ਦੇ ਸ਼ਿਵਪੁਰੀ ਮੰਦਿਰ ਵਿਚ 15 ਅਗਸਤ ਨੂੰ ਤੜਕੇ ਕਰੀਬ 3.30 ਵਜੇ ਦੇ ਸ਼ਿਵਲਿੰਗ ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਇਸ ਮਾਮਲੇ ਨੂੰ 7 ਦਿਨਾਂ ਵਿੱਚ ਹੀ ਸੁਲਝਾ ਲਿਆ ਗਿਆ ਹੈ। ਜਿਸਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਖੁਦ DGP ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਹੀ ਸਾਂਝੀ ਕੀਤੀ ਗਈ ਹੈ।

ਚੋਰੀ ਕੀਤੇ ਚਾਂਦੀ ਦੇ ਗਹਿਣੇ ਕੀਤੇ ਬਰਾਮਦ

DGP ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਿਸ ਨੇ ਮੰਦਿਰ ਅਤੇ ਗੁਰਦੁਆਰਿਆਂ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਖੰਨਾ ਦੇ ਸ਼ਿਵ ਮੰਦਰ ‘ਚੋਂ ਚੋਰੀ ਕੀਤੇ ਚਾਂਦੀ ਦੇ ਗਹਿਣੇ ਬਰਾਮਦ ਕਰ ਲਏ ਹਨ। ਇਹ ਗੈਂਗ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ‘ਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿੱਚ ਇਸ ਦਿਨ ਛੁੱਟੀ ਦਾ ਹੋਇਆ ਐਲਾਨ , ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਮੁਲਜ਼ਮ 13 ਜਾਂ 14 ਅਗਸਤ ਨੂੰ ਆਏ ਸਨ ਖੰਨਾ

ਦੱਸਿਆ ਜਾ ਰਿਹਾ ਹੈ ਕਿ ਹੈ ਮੁਲਜ਼ਮ 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ। ਜਿਸ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਮਾਮਲੇ ‘ਚ ਪੁਲਿਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਖਾਣਾਂ ਪੁਲਿਸ ਨੇ ਊਧਮ ਸਿੰਘ ਨਗਰ ਪੁਲਿਸ, ਉੱਤਰਾਖੰਡ ਅਤੇ ਲਖਨਊ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾਂ ਨੂੰ ਫੜ ਲਿਆ।

 

 

 

 

LEAVE A REPLY

Please enter your comment!
Please enter your name here