ਪੁਲਿਸ ਨੇ ਗੌਂਡਰ ਗੈਂਗ ਦਾ ਸਾਥੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ || Latest News

0
24

ਪੁਲਿਸ ਨੇ ਗੌਂਡਰ ਗੈਂਗ ਦਾ ਸਾਥੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

ਜਲੰਧਰ ‘ਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 5 ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਚਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣਾ ਸੀ।

ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਕਾਰਵਾਈ ਦੇ ਤਹਿਤ ਚਿੰਟੂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚਿੰਟੂ 9 ਮਹੀਨਿਆਂ ਤੋਂ ਫਰਾਰ ਸੀ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕੀਤੀ ਕਾਰਵਾਈ

ਜਲੰਧਰ ਸਿਟੀ ਪੁਲਿਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ। ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਨੂੰ ਜਲੰਧਰ ਸ਼ਹਿਰ ਤੋਂ ਕਾਬੂ ਕੀਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।

  ਇਹ ਵੀ ਪੜ੍ਹੋ :ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ‘ਆਪ’ ‘ਚ ਹੋਏ ਸ਼ਾਮਲ

ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਗੈਂਗ ਦਾ ਅਹਿਮ ਕੜੀ ਹੈ। ਉਹ ਗਿਰੋਹ ਲਈ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਸੰਭਾਲਦਾ ਸੀ। ਇਸ ਤੋਂ ਇਲਾਵਾ ਹੁਣ ਤੱਕ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਚਿੰਟੂ ‘ਤੇ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹੋਰ ਵਰਗੇ ਕਈ ਘਿਨਾਉਣੇ ਅਪਰਾਧ ਦੇ ਮਾਮਲੇ ਦਰਜ ਹਨ। ਫਿਲਹਾਲ ਜਲੰਧਰ ਸਿਟੀ ਪੁਲਿਸ ਵਲੋਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here