ਪੁਲਿਸ ਨੇ CM ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲੇ ਨੂੰ ਕੀਤਾ ਗ੍ਰਿਫਤਾਰ || Latest News

0
9
Police arrested the person who threatened CM Arvind Kejriwal

ਪੁਲਿਸ ਨੇ CM ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲੇ ਨੂੰ ਕੀਤਾ ਗ੍ਰਿਫਤਾਰ || Latest News

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਧਮਕੀ ਭਰੇ ਸੰਦੇਸ਼ ਲਿਖਣ ਵਾਲੇ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਹੀ ਉਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਫੜ੍ਹੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਗੋਇਲ ਵਜੋਂ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਾਫੀ ਪੜ੍ਹਿਆ ਲਿਖਿਆ ਹੈ ਅਤੇ ਇੱਕ ਨਾਮੀ ਬੈਂਕ ਵਿੱਚ ਕੰਮ ਕਰਦਾ ਹੈ।

ਪੁਲਿਸ ਸੂਤਰਾਂ ਅਨੁਸਾਰ ਅਜਿਹਾ ਲੱਗਦਾ ਹੈ ਕਿ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ, ਹਾਲਾਂਕਿ ਇਸ ਗੱਲ ਦੀ ਪੁਸ਼ਟੀ ਡਾਕਟਰੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਦੱਸ ਦੇਈਏ ਕਿ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ ‘ਤੇ ਕੇਜਰੀਵਾਲ ਖਿਲਾਫ ਅੰਗਰੇਜ਼ੀ ‘ਚ ਧਮਕੀ ਭਰਿਆ ਸੰਦੇਸ਼ ਲਿਖਿਆ ਗਿਆ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਤੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਪੀ.ਐੱਮ.ਓ. ‘ਤੇ ਦੋਸ਼ ਲਗਾਏ ਸਨ। ਫਿਲਹਾਲ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਮੈਸੇਜ ਲਿਖਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ :  ਵਿਦਿਆਰਥੀ ਨੇ ਕੀਤਾ ਅਨੋਖਾ ਕੰਮ, ਇੰਡੀਆ ਬੁੱਕ ਆਫ ਰਿਕਾਰਡ ‘ਚ ਨਾਂ ਹੋਇਆ ਦਰਜ || Latest News

5 ਸਟਾਰ ਹੋਟਲ ‘ਚ ਠਹਿਰਇਆ ਸੀ ਮੁਲਜ਼ਮ

ਪੁਲਿਸ ਮੁਤਾਬਕ ਮੁਲਜ਼ਮ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ। ਮੁਲਜ਼ਮ ਗ੍ਰੇਟਰ ਨੋਇਡਾ ਵਿੱਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਆਇਆ ਸੀ। ਉਹ ਇੱਕ ਫਾਈਵ ਸਟਾਰ ਹੋਟਲ ਵਿੱਚ ਠਹਿਿਰਆ ਹੋਇਆ ਸੀ। ਇਸ ਦੌਰਾਨ ਉਸ ਨੇ 19 ਮਈ ਨੂੰ ਦਿੱਲੀ ਮੈਟਰੋ ਤੇ ਸੁਨੇਹਾ ਲਿਖਿਆ ਅਤੇ ਵਾਪਸ ਚਲਾ ਗਿਆ। ਮੁਲਜ਼ਮ ਦੀ ਮਾਨਸਿਕ ਸਥਿਤੀ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

 

LEAVE A REPLY

Please enter your comment!
Please enter your name here