ਪੰਜਾਬ ਵਿੱਚ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ ਜੋ ਵਿਦੇਸ਼ ਜਾਣ ਲਈ ਪੀਅਰਸਨ ਟੈਸਟ ਆਫ਼ ਇੰਗਲਿਸ਼ (ਪੀ.ਟੀ.ਈ.) ਵਿੱਚ ਨਕਲ ਕਰਵਾਉਂਦਾ ਸੀ। ਪੁਲੀਸ ਨੇ ਇਸ ਗਰੋਹ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ। ਇਸ ਸਾਰੀ ਧਾਂਦਲੀ ਵਿੱਚ ਕੰਪਨੀ ਦੇ ਕਈ ਮੁਲਾਜ਼ਮ ਵੀ ਸ਼ਾਮਲ ਸਨ।
ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਕਈ ਬੱਚਿਆਂ ਦੇ ਟੈਸਟ ਵੀ ਰੱਦ ਕਰ ਦਿੱਤੇ ਗਏ ਸਨ।ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੁਸ਼ਾਂਕ ਕਾਹੂਗੁਣਾ ਵਾਸੀ ਗੋਬਿੰਦ ਵਿਹਾਰ ਬਲਟਾਣਾ, ਐਸਏਐਸ ਨਗਰ ਵਜੋਂ ਹੋਈ ਹੈ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਦੋਸ਼ੀ ਖਿਲਾਫ ਪਿਛਲੇ ਸਾਲ 2 ਅਕਤੂਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਦੇ ਨੌਂ ਹੋਰ ਸਾਥੀ ਵੀ ਮਾਮਲੇ ਵਿੱਚ ਸ਼ਾਮਲ ਹਨ। ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ।