ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

0
141

ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 1 ਕਿੱਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਵਿਅਕਤੀ ਕਰਨਦੀਪ, ਪੰਜਾਬ ਵਾਪਸ ਆਉਣ ਤੋਂ ਪਹਿਲਾਂ ਦੁਬਈ, ਯੂ.ਏ.ਈ ਅਤੇ ਮਾਸਕੋ, ਰੂਸ ਵਿੱਚ ਰਹਿ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਜੁੜਿਆ ਹੋਇਆ ਸੀ। ਕਰਨਦੀਪ, ਵਿਦੇਸ਼ ਸਥਿਤ ਗੈਂਗਸਟਰ ਗੁਰਦੇਵ ਉਰਫ ਜੈਸਲ ਦੇ ਸੰਪਰਕ ਵਿੱਚ ਵੀ ਸੀ।

NDPS ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀ

ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੇ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ।
ਪੁਲਿਸ ਸਟੇਸ਼ਨ ਹਵਾਈ ਅੱਡੇ ‘ਤੇ NDPS ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸੰਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here