ਵੈਨਕੂਵਰ, 30 ਜਨਵਰੀ 2026 : ਲੰਘੇ ਦਿਨੀਂ ਬ੍ਰਿਟਿਸ਼ ਕੋਲੰਬੀਆ (British Columbia) ਦੇ ਸ਼ਹਿਰ ਸਰੀ ਵਿਖੇ ਵਾਪਰੇ ਗੋਲੀਕਾਂਡ ਨੂੰ ਲੈ ਕੇ ਸਰੀ ਪੁਲਸ ਨੇ ਦੋ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ (Pictures released) ਕੀਤੀਆਂ ਹਨ ।
ਕੌਣ ਹਨ ਦੋਵੇਂ ਜਣੇ ਜਿਨ੍ਹਾਂ ਦੀਆਂ ਤਸਵੀਰਾਂ ਕੀਤੀਆਂ ਹਨ ਜਾਰੀ
ਪੁਲਸ ਮੁਤਾਬਕ ਜਿਨ੍ਹਾਂ ਦੋ ਨੌਜਵਾਨਾਂ ਦੀਆਂ ਸਰੀ ਵਿਖੇ ਗੋਲੀਕਾਂਡ (Shooting) ਨੂੰ ਲੈ ਕੇ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਵਿਚ 21 ਸਾਲਾ ਹੰਸਪ੍ਰੀਤ ਸਿੰਘ ਅਤੇ 20 ਸਾਲਾ ਹਰਸ਼ਦੀਪ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ । ਦੋਹਾਂ ’ਤੇ ਤੜਕੇ ਹੋਈ ਗੋਲੀਬਾਰੀ ਨਾਲ ਸਬੰਧਤ ਗੰਭੀਰ ਦੋਸ਼ ਲਗਾਏ ਗਏ ਹਨ । ਜਾਣਕਾਰੀ ਮੁਤਾਬਕ ਪੁਲਸ ਨੇ ਆਖਿਆ ਹੈ ਕਿ ਉਸਨੇ ਇਹ ਤਸਵੀਰਾਂ ਜਨਤਾ ਤੋਂ ਜਾਣਕਾਰੀ ਪ੍ਰਾਪਤ ਕਰਨ ਦੇ ਉਦੇਸ਼ ਨਾਲ ਜਾਰੀ ਕੀਤੀਆਂ ਹਨ ।
ਪੁਲਸ ਕਰ ਰਹੀ ਹੈ ਹਰ ਪੱਖੋਂ ਮਾਮਲੇ ਦੀ ਜਾਂਚ
ਕੈਨੇਡਾ ਦੇ ਸਰੀ ਸ਼ਹਿਰ (Surrey City) ਦੀ ਪੁਲਸ ਜਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਵਾਲੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਘਟਨਾ ਨੂੰ ਹਾਲੇ ਤਕ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਨਾਲ ਨਹੀਂ ਜੋੜਿਆ ਗਿਆ ਹੈ । ਪੁਲਸ ਅਧਿਕਾਰੀਆਂ ਨੇ ਦਸਿਆ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ਵਿਚ ਹੈ ਅਤੇ ਹਰ ਪੱਖੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ । ਪੁਲਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਮਾਮਲੇ ਦੀ ਗਹਿਰਾਈ ਤਕ ਪਹੁੰਚਣ ਵਿਚ ਮਦਦ ਮਿਲ ਸਕਦੀ ਹੈ ਅਤੇ ਹੋਰ ਸੰਭਾਵਿਤ ਤੱਥ ਸਾਹਮਣੇ ਆ ਸਕਦੇ ਹਨ ।
Read More : ਦਿਨ ਦਿਹਾੜੇ ਹਮਲਾਵਰਾਂ ਨੇ ਕੀਤਾ ਪੰਜਾਬੀ ਕਾਰੋਬਾਰੀ ਦਾ ਕਤਲ









