ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਨੂੰ ਸੁਲਝਾਇਆ, 2 ਵਿਅਕਤੀ ਗ੍ਰਿਫਤਾਰ
ਪਾਕਿਸਤਾਨ ਤੋਂ ਭਾਰਤ ਨੂੰ ਨਸ਼ੀਲੇ ਪਦਾਰਥਾਂ ਦੀ ਵਧਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾ ਰਹੀ ਹੈ। ਜਿਸ ਦੇ ਤਹਿਤ ਪਾਕਿਸਤਾਨ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ‘ਚ ਸਫਲ ਰਿਹਾ ਹੈ। ਅੰਮ੍ਰਿਤਸਰ ਦੇਹਾਤ ਪੁਲਿਸ ਦੀ ਸੀਆਈਏ ਟੀਮ ਨੇ 17 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਬੈਂਕ ਡਕੈਤੀ ਮਾਮਲੇ ਨੂੰ ਸੁਲਝਾਅ ਕੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ
ਅੰਮ੍ਰਿਤਸਰ ਦੇਹਾਤ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਨਾਗਕਲਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਖਿਡੌਣਾ ਪਿਸਤੌਲ ਨਾਲ ਬੈਂਕ ਲੁੱਟਿਆ ਸੀ। ਇਨ੍ਹਾਂ ਕੋਲੋਂ 5,12,500 ਰੁਪਏ ਦੀ ਲੁੱਟ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦਾ ਖੁਲਾਸਾ ਹੋ ਸਕੇ |
ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ, ਦੋ ਦਹਿਸ਼ਤਗਰਦ ਢੇਰ || Today News
ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ‘ਚ ਇੱਕ ਮੁਲਜ਼ਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਿਫੈਂਸ ਨਹਿਰ ਨੇੜੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਵੱਡੀ ਮਾਤਰਾ ‘ਚ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਸੀ।ਸੀਆਈਏ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ।
2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
ਉਸ ਕੋਲੋਂ 2 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 17 ਕਰੋੜ ਰੁਪਏ ਦੱਸੀ ਜਾਂਦੀ ਹੈ। ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ, ਜੋ ਪਾਕਿਸਤਾਨ ਤੋਂ ਆਏ ਇੱਕ ਸਮੱਗਲਰ ਲਾਲਾ ਦੇ ਸੰਪਰਕ ਵਿੱਚ ਸੀ ਅਤੇ ਉਸ ਰਾਹੀਂ ਹੈਰੋਇਨ ਮੰਗਵਾਉਂਦਾ ਸੀ। ਪੁਲਿਸ ਨੇ ਗੁਰਲਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।