ਡਿਊਟੀ ‘ਚ ਕੁਤਾਹੀ ਵਰਤਣ ‘ਤੇ ਥਾਣਾ ਇੰਚਾਰਜ ਨੂੰ ਕੀਤਾ ਮੁਅੱਤਲ || Punjab News

0
56

ਡਿਊਟੀ ‘ਚ ਕੁਤਾਹੀ ਵਰਤਣ ‘ਤੇ ਥਾਣਾ ਇੰਚਾਰਜ ਨੂੰ ਕੀਤਾ ਮੁਅੱਤਲ

ਤਰਨਤਾਰਨ ਦੇ SSP ਅਸ਼ਵਨੀ ਕਪੂਰ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਸਟੇਸ਼ਨ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਚਾਰ ਮਹੀਨਿਆਂ ਤੋਂ ਚੋਰੀ ਦਾ ਕੇਸ ਦਰਜ ਨਾ ਕਰਨ ਵਾਲੀ ਹਰੀਕੇ ਥਾਣਾ ਇੰਚਾਰਜ ਸ਼ਿਮਲਾ ਰਾਣੀ ਨੂੰ ਐਸਐਸਪੀ ਨੇ ਤੁਰੰਤ ਮੁਅੱਤਲ ਕਰਕੇ ਪੁਲੀਸ ਲਾਈਨ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ ਗਰਮੀ ਦਾ ਕਹਿਰ : ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ…

ਦਰਅਸਲ ਇਸ ਮਾਮਲੇ ਦੇ ਪੀੜਤ ਨੇ ਉਕਤ ਥਾਣੇ ਦੇ ਕਈ ਚੱਕਰ ਲਗਾਏ ਅਤੇ ਫਿਰ ਉਸ ਨੇ ਐੱਸਐੱਸਪੀ ਸਾਹਮਣੇ ਪੇਸ਼ ਹੋ ਕੇ ਸਾਰੀ ਘਟਨਾ ਬਿਆਨ ਕੀਤੀ। ਜਿਸ ਤੋਂ ਬਾਅਦ ਐਸਐਸਪੀ ਨੇ ਤੁਰੰਤ ਕਾਰਵਾਈ ਕਰਦਿਆਂ ਹਰੀਕੇ ਥਾਣੇ ਦੀ ਐਸਐਚਓ ਸ਼ਿਮਲਾ ਰਾਣੀ ਨੂੰ ਮੁਅੱਤਲ ਕਰ ਦਿੱਤਾ ਅਤੇ ਚੋਰੀ ਦੀ ਘਟਨਾ ਸਬੰਧੀ ਕੇਸ ਦਰਜ ਕਰਨ ਦੇ ਹੁਕਮ ਦਿੱਤੇ।

LEAVE A REPLY

Please enter your comment!
Please enter your name here