ਕੇਂਦਰੀ ਵਿੱਤ ਮੰਤਰੀ ਵੱਲੋਂ ਐਲਾਨੇ ਗਏ ਪੈਕੇਜ ‘ਤੇ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਸਿਆ ਤੰਜ

0
43

ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਐਲਾਨੇ ਗਏ ਇਸ ਆਰਥਿਕ ਪੈਕੇਜ ’ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਇਸ ਪੈਕੇਜ ਬਾਰੇ ਕਿਹਾ ਹੈ ਕਿ ਇਹ ਸਿਰਫ਼ ਇੱਕ ਪਾਖੰਡ ਹੈ ।

ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ‘ਖਜ਼ਾਨਾ ਮੰਤਰੀ ਦੇ ਆਰਥਿਕ ਪੈਕੇਜ ਨੂੰ ਕੋਈ ਪਰਿਵਾਰ ਆਪਣੇ ਰਹਿਣ, ਖਾਣ-ਪੀਣ, ਦਵਾਈ, ਬੱਚਿਆਂ ਦੀ ਸਕੂਲ ਫੀਸ ’ਤੇ ਖਰਚ ਨਹੀਂ ਕਰ ਸਕਦਾ। ਪੈਕੇਜ ਨਹੀਂ ਇੱਕ ਹੋਰ ਪਾਖੰਡ!’

ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਘਾਟੇ ਵਿੱਚ ਗਏ ਵੱਖ-ਵੱਖ ਖੇਤਰਾਂ ਦੀ ਮਦਦ ਕਰਨ ਲਈ ਕੁੱਲ ਮਿਲਾ ਕੇ 6.29 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿੱਤ ਮੰਤਰੀ ਨੂੰ ਅਰਥਚਾਰੇ ਦੀ ਸਮਝ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਮੰਗ ਵਧਾਉਣ ਅਤੇ ਲੋਕਾਂ ਦੀ ਸਿੱਧੀ ਮਦਦ ਕਰਨ ਦੀ ਥਾਂ ਫਿਰ ਤੋਂ ਕਰਜ਼ੇ ਦੀ ਖ਼ੁਰਾਕ ਦਿੱਤੀ ਹੈ।

LEAVE A REPLY

Please enter your comment!
Please enter your name here