ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਲੱਗਾ ਹੈ। ਹਾਰਦਿਕ ਪਟੇਲ ਨੇ ਆਖਰਕਾਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਹਾਰਦਿਕ ਪਟੇਲ ਨੇ ਟਵੀਟ ਕਰਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ।

ਹਾਰਦਿਕ ਪਟੇਲ ਨੇ ਟਵੀਟ ਕਰ ਕੇ ਕਿਹਾ, ‘‘ਅੱਜ ਮੈਂ ਹਿੰਮਤ ਕਰ ਕੇ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਮੈਨੂੰ ਭਰੋਸਾ ਹੈ ਕਿ ਮੇਰੇ ਇਸ ਫ਼ੈਸਲੇ ਦਾ ਸਵਾਗਤ ਮੇਰਾ ਹਰ ਸਾਥੀ ਅਤੇ ਗੁਜਰਾਤ ਦੀ ਜਨਤਾ ਕਰੇਗੀ। ਮੈਂ ਜਾਣਦਾ ਹਾਂ ਕਿ ਮੇਰੇ ਇਸ ਕਦਮ ਤੋਂ ਬਾਅਦ ਮੈਂ ਭਵਿੱਖ ’ਚ ਗੁਜਰਾਤ ਲਈ ਸੱਚ ’ਚ ਸਕਾਰਾਤਮਕ ਰੂਪ ਨਾਲ ਕੰਮ ਕਰ ਸਕਾਂਗਾ।

ਦੱਸ ਦੇਈਏ ਕਿ ਹਾਰਦਿਕ ਪਟੇਲ ਨੂੰ ਗੁਜਰਾਤ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਹਾਰਦਿਕ ਪਟੇਲ ਬੀਤੇ ਕੁਝ ਸਮੇਂ ਤੋਂ ਕਾਂਗਰਸ ਆਗੂਆਂ ਨਾਲ ਨਾਰਾਜ਼ ਚੱਲ ਰਹੇ ਸਨ। ਕਈ ਵਾਰ ਉਹ ਆਪਣੀ ਨਾਰਾਜ਼ਗੀ ਖੁੱਲ੍ਹ ਕੇ ਜਤਾ ਵੀ ਚੁੱਕੇ ਸਨ। ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਨਾਰਾਜ਼ਗੀ ਸੂਬਾਈ ਲੀਡਰਸ਼ਿਪ ਨਾਲ ਹੈ, ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨਾਲ ਨਹੀਂ।

LEAVE A REPLY

Please enter your comment!
Please enter your name here