ਚੰਨੀ ਸਾਬ੍ਹ ਦਾ ਮਕਸਦ ਸਿਰਫ਼ ਝੂਠੇ ਵਾਅਦੇ ਕਰਨਾ, ਜਨਤਾ ਦੀ ਭਲਾਈ ਨਾਲ ਉਨ੍ਹਾਂ ਨੂੰ ਕੋਈ ਲੈਣਾ-ਦੇਣਾ ਨਹੀਂ : ਅਰਵਿੰਦ ਕੇਜਰੀਵਾਲ

0
152

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਲਗਾਤਾਰ ਇੱਕ ਦੂਜੇ ‘ਤੇ ਨਿਸ਼ਾਨੇ ਸਾਧ ਰਹੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਕਈ ਐਲਾਨ ਕਰ ਰਹੇ ਹਨ। ਦੂਜੇ ਪਾਸੇ ਹੁਣ ਇਸ ਦਰਮਿਆਨ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਟਵੀਟ ਕਰਕੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ।

ਕੇਜਰੀਵਾਲ ਨੇ ਸੀਐਮ ਚੰਨੀ ਦੇ ਵਾਅਦਿਆਂ ਨੂੰ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ ਝੂਠੇ ਐਲਾਨ ਕਰਕੇ ਜਨਤਾ ਨੂੰ ਬੇਵਕੂਫ ਬਣਾਉਣ ਗੰਦੀ ਰਾਜਨੀਤੀ ਹੈ। ਇੱਕ ਦਿਨ ਤਾਂ ਸੱਚ ਸਾਹਮਣੇ ਆ ਹੀ ਜਾਂਦਾ ਹੈ।ਚੰਨੀ ਸਾਹਬ ਦੇ ਝੂਠੇ ਐਲਾਨਾਂ ਦਾ ਸੱਚ ਵੀ ਜਨਤਾ ਦੇ ਸਾਹਮਣੇ ਆਉਣ ਲੱਗਾ ਹੈ।ਉਨ੍ਹਾਂ ਦਾ ਮਕਸਦ ਕੇਵਲ ਝੂਠੇ ਵਾਅਦੇ ਕਰਕੇ ਚੋਣਾਂ ਜਿੱਤਣਾ ਹੈ।ਜਨਤਾ ਦੇ ਭਲੇ ਨਾਲ ਉਨ੍ਹਾਂ ਨੂੰ ਲੈਣਾ ਦੇਣਾ ਨਹੀਂ।

 

LEAVE A REPLY

Please enter your comment!
Please enter your name here