ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਜੋ ਹਮੇਸ਼ਾ ਹੀ ਸਰਗਰਮ ਰਹਿੰਦੇ ਹਨ। ਉਹ ਪੰਜਾਬ ਦੀ ਸਿਆਸਤ ਨਾਲ ਬਹੁਤ ਸਮੇਂ ਤੋਂ ਜੁੜੇ ਹੋਏ ਹਨ। ਹੁਣ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸਤੋਂ ਬਾਅਦ ਉਹ ਲਗਾਤਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗਾਂ ਕਰ ਰਹੇ ਹਨ।
ਇਸ ਲਈ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 11 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਚ 4 ਕਾਰਜਕਾਰੀ ਪ੍ਰਧਾਨਾਂ ਨਾਲ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਈ ਹੈ।
ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦਿੱਤੀ। ਇਸ ਤੋਂ ਇਲਾਵਾ ਪਾਰਟੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਵੀ ਬੈਠਕ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਇਸ ਮੀਟਿੰਗ ‘ਚ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।