ਪੰਜਾਬ ਦੇ CM 22 ਜੂਨ ਨੂੰ ਕਮੇਟੀ ਸਾਹਮਣੇ ਹੋਣਗੇ ਪੇਸ਼

0
42

ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਕਾਂਗਰਸ ਵਿਚਲੇ ਵਿਵਾਦ ਨੂੰ ਖਤਮ ਕਰਨ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਕਮੇਟੀ ਸਾਹਮਣੇ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਪੇਸ਼ ਹੋਣਗੇ। ਸੋਨੀਆ ਗਾਂਧੀ ਵਲੋਂ ਗਠਿਤ 3 ਮੈਂਬਰੀੇ ਕਮੇਟੀ ਦੀ ਰਿਪੋਰਟ ਦੀਆਂ ਸਿਫ਼ਾਰਸ਼ਾਂ ’ਤੇ ਆਧਾਰਤ ਹੋਣ ਵਾਲੇ ਫ਼ੈਸਲੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

20 ਜੂਨ ਨੂੰ ਸੋਨੀਆ ਗਾਂਧੀ ਵਲੋਂ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੂੰ ਮਿਲਣ ਦਾ ਪ੍ਰਸਤਾਵਿਤ ਪ੍ਰੋਗਰਾਮ ਫ਼ਿਲਹਾਲ ਟਲ ਗਿਆ ਹੈ ਅਤੇ ਹੁਣ ਇਹ ਮੀਟਿੰਗ 22 ਜੂਨ ਨੂੰ ਰੱਖੀ ਗਈ ਹੈ। ਪਿਛਲੇ ਇੱਕ ਹਫ਼ਤੇ ਵਿੱਚ, ਉਨ੍ਹਾਂ ਨੇ ਕਮੇਟੀ ਦੇ ਮੈਂਬਰ ਮੱਲੀਕਾਰਜੁਨ ਖੜਗੇ, ਜੇਪੀ ਅਗਰਵਾਲ, ਹਰੀਸ਼ ਰਾਵਤ ਨਾਲ ਦੋ ਵਾਰ ਮੁਲਾਕਾਤ ਕੀਤੀ ਅਤੇ ਆਪਣੇ ਸੁਝਾਅ ਦਿੱਤੇ।

ਇਸ ਸੰਬੰਧੀ ਕਿਆਸ ਲਗਾਏ ਜਾ ਰਹੇ ਸਨ ਕਿ 20 ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਫ਼ੈਸਲਾ ਸੁਣਾ ਦੇਣਗੇ ਪਰ ਹੁਣ ਲਗਦਾ ਹੈ ਕਿ ਮਾਮਲਾ ਕੁੱਝ ਦਿਨ ਹੋਰ ਲਟਕ ਸਕਦਾ ਹੈ। ਇਸ ਦੇ ਪਿੱਛੇ ਦਾ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਅਪਣਾਇਆ ਜਾਣ ਵਾਲਾ ਸਖਤ ਰਵੱਈਆ ਹੈ। ਦੋਵਾਂ ਵਿਚੋਂ ਕੋਈ ਵੀ ਆਪਣੇ ਸਟੈਂਡ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ ਤੇ ਕਾਂਗਰਸ ਹਾਈਕਮਾਨ ਵੱਲੋਂ ਵੀ ਇਸ ਮੁੱਦੇ ‘ਤੇ ਫੈਸਲਾ ਲੈਣਾ ਆਸਾਨ ਨਹੀਂ ਲੱਗ ਰਿਹਾ। ਕੈਪਟਨ ਵੱਲੋਂ ਨਾਰਾਜ਼ ਵਿਧਾਇਕਾਂ ਨੂੰ ਮਨਾਉਣ ਲਈ ਲਗਾਤਾਰ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕੁਝ ਹੱਦ ਤੱਕ ਉਹ ਸਫਲ ਵੀ ਰਹੇ ਹਨ।

LEAVE A REPLY

Please enter your comment!
Please enter your name here