ਬਠਿੰਡਾ ਦੇ ਏਮਜ਼ ਆਯੁਸ਼ ਬਿਲਡਿੰਗ ਵਿੱਚ ਅੱਜ ਇੱਕ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ। ਭਾਜਪਾ ਆਗੂ ਸ਼ਵੇਤ ਮਲਿਕ ਨੇ ਇਸ ਕਾਨਫਰੰਸ ‘ਚ ਸ਼ਾਮਿਲ ਹੋਣਾ ਸੀ। ਭਾਜਪਾ ਆਗੂ ਤੇ ਰਾਜ ਸਭਾ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਮੀਡੀਆ ਦੇ ਰੂ-ਬ-ਰੂ ਹੋਣਾ ਸੀ ਪਰ ਇਸ ਦੀ ਖਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਉੱਥੇ ਪਹੂੰਚ ਗਏ ਅਤੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ।

ਏਮਜ਼ ਬਠਿੰਡਾ ਦੇ ਆਯੂਸ਼ ਬਿਲਡਿੰਗ ਕਾਨਫਰੰਸ ਰੂਮ, ਦੂਜੀ ਮੰਜ਼ਲ ਵਿਖੇ ਸਥਾਈ ਅਸਟੇਟ ਕਮੇਟੀ ਦੀ ਪਹਿਲੀ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿਚ ਭਾਜਪਾ ਤੋਂ ਸੰਸਦ ਮੈਂਬਰ (ਰਾਜ ਸਭਾ) ਸ਼ਵੇਤ ਮਲਿਕ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੰਸਦ ਮੈਂਬਰ (ਲੋਕ ਸਭਾ) ਗੁਰਜੀਤ ਸਿੰਘ ਨੇ ਸ਼ਾਮਿਲ ਹੋਣਾ ਹੈ।

ਪੁਲਿਸ ਵੱਲੋਂ ਲਗਾਤਾਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ ਪਰ ਕਿਸਾਨਾਂ ਦੇ ਹੌਂਸਲੇ ਪੂਰੇ ਬੁਲੰਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਲੰਮੇ ਸਮੇਂ ਤੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ, ਜਦੋ ਤੱਕ ਖੇਤੀ ਕਾਨੂੰਨ ਵਾਪਿਸ ਨਹੀਂ ਲਏੇ ਜਾਂਦੇ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰ੍ਹਾਂ ਚੱਲਦਾ ਰਹੇਗਾ।