ਮੋਹਾਲੀ ਬਲਾਸਟ: ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ: ਅਰਵਿੰਦ ਕੇਜਰੀਵਾਲ

0
85

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਮੋਹਾਲੀ ਬਲਾਸਟ ਬਾਰੇ ਕਿਹਾ ਹੈ ਕਿ ਇਹ ਉਹਨਾਂ ਲੋਕਾਂ ਦੀ ਕਾਇਰਾਨਾ ਹਰਕਤ ਹੈ ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਪਰ ਆਪ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਹਰ ਹਾਲਤ ‘ਚ ਕਾਇਮ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਲਵਾਈ ਜਾਵੇਗੀ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ  ਤੀਜੀ ਮੰਜ਼ਲ ਉੱਤੇ  ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।

 

LEAVE A REPLY

Please enter your comment!
Please enter your name here