ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਲੋਕਾਂ ਨਾਲ ਕੋਰੋਨਾ ਮਹਾਂਮਾਰੀ ‘ਤੇ ਆਪਣੇ ਵਿਚਾਰ ਪੇਸ਼ ਕਰਦੇ ਆ ਰਹੇ ਹਨ। ਅੱਜ ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਪ੍ਰਧਾਨ ਮੰਤਰੀ ਦੀ ਮਨ ਕੀ ਬਾਤ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਦੀ ਰਫ਼ਤਾਰ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ ।
ਇਸ ਸੰਬੰਧੀ ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਸ ਹਰ ਦੇਸ਼ ਵਾਸੀ ਤੱਕ ਵੈਕਸੀਨ ਪਹੁੰਚਾ ਦਿਓ, ਫਿਰ ਚਾਹੇ ਮਨ ਕੀ ਬਾਤ ਸੁਣਾ ਦਿਓ !
बस हर देशवासी तक वैक्सीन पहुँचा दो,
फिर चाहे मन की बात भी सुना दो!#VaccinateIndia pic.twitter.com/IIEgzyBK61— Rahul Gandhi (@RahulGandhi) June 27, 2021
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਦੀ ਦਰ ਦਾ ਗ੍ਰਾਫ ਸਾਂਝਾ ਕੀਤਾ ਹੈ, ਜਿਸ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਦੇਸ਼ ਵਿੱਚ ਹਰ ਰੋਜ਼ ਔਸਤਨ 30-40 ਲੱਖ ਲੋਕਾਂ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ, ਸਿਰਫ ਇੱਕ-ਦੋ ਦਿਨ ਇਹ ਅੰਕੜਾ ਵਧਿਆ ਸੀ ਅਤੇ ਇੱਕ ਵਾਰ ਫਿਰ ਇਹ ਹੇਠਾਂ ਆ ਰਿਹਾ ਹੈ।
ਰਾਹੁਲ ਗਾਂਧੀ ਕੋਰੋਨਾ ਮਹਾਂਮਾਰੀ ਵਿੱਚ ਲਗਾਤਾਰ ਸਰਕਾਰ ਦੀ ਟੀਕਾਕਰਨ ਨੀਤੀ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਇੱਕ ਤੋਂ ਬਾਅਦ ਇੱਕ ਤਿੱਖੇ ਸਵਾਲ ਟਵੀਟ ਰਾਹੀਂ ਪੁੱਛ ਰਹੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਕੋਰੋਨਾ ਮਹਾਂਮਾਰੀ ਵਿੱਚ ਵੀ ਦੇਸ਼ ਸੇਵਾ ਵਿਚ ਲੱਗੇ 113 ਲੱਖ ਕਰਮਚਾਰੀਆਂ ਦੀ ਹਿੰਮਤ ਵਧਾਉਣ ਦੀ ਬਜਾਏ ਕੇਂਦਰ ਸਰਕਾਰ ਉਨ੍ਹਾਂ ਦੀ ਮਿਹਨਤ ਖੋਹਣ ਵਿੱਚ ਲੱਗੀ ਹੋਈ ਹੈ। ਇਸ ਪ੍ਰਕਾਰ ਇਸ ਵਿਅੰਗ ਰਾਹੀਂ ਉਨ੍ਹਾਂ ਨੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਹੈ।