ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਚੰਡੀਗੜ੍ਹ ਦੇ ਲੋਕਾਂ ਨਾਲ 5 ਵਾਅਦੇ ਕੀਤੇ।
ਅੰਮ੍ਰਿਤਸਰ ਬੇਅਦਬੀ ਦੋਸ਼ੀ ਦੀ ਇਸ ਤਰੀਕੇ ਹੋਵੇਗੀ ਪਛਾਣ, ਪੋਸਟਮਾਰਟਮ ਰਿਪੋਰਟ ‘ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ
ਉਨ੍ਹਾਂ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ‘ਚ ਆਪ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜਾ ਵਾਅਦਾ ਇਹ ਕੀਤਾ ਕਿ ਹੁਣ ਨਿਗਮ ਦੇ ਕਰਮਚਾਰੀ ਘਰ ਘਰ ਆ ਕੇ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਫਿਰ ਤੋਂ ਚੰਡੀਗੜ੍ਹ ਨੂੰ ਦੁਨੀਆ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਉਣਗੇ।
ਕੌਣ ਕਰਵਾ ਰਿਹੈ ਬੇਅਦਬੀ ਦੀਆਂ ਘਟਨਾਵਾਂ ? ਵੇਖੋ ਸੁਖਬੀਰ ਤੇ ਬੀਬਾ ਬਾਦਲ ਦਾ ਇਸ਼ਾਰਾ ਕਿੱਧਰ !
ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ‘ਚ ਲੋਕਾਂ ਦਾ ਪਾਣੀ ਦਾ ਬਿੱਲ ਜ਼ੀਰੋ ਆਉਂਦਾ ਹੈ ਤੇ ਉਹ ਹੁਣ ਚੰਡੀਗੜ੍ਹ ਦੇ ਲੋਕਾਂ ਦਾ ਪਾਣੀ ਦਾ ਬਿੱਲ ਵੀ ਜ਼ੀਰੋ ਕਰਨਗੇ ਅਤੇ ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਹ ਪੰਜ ਵਾਅਦੇ ਹਨ ਜੋ ਉਨ੍ਹਾਂ ਨੇ ਚੰਡੀਗੜ੍ਹ ਦੇ ਲੋਕਾਂ ਨਾਲ ਕੀਤੇ ਹਨ।