ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਵਲੋਂ ਅੱਜ ਲਏ ਗਏ ਫੈਸਲੇ ਦੀ ਸਿਫਤ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਮੈਨੂੰ ਤੁਹਾਡੇ ‘ਤੇ ਮਾਣ ਹੈ ਭਗਵੰਤ ਮਾਨ। ਤੁਹਾਡੇ ਅੱਜ ਦੇ ਐਕਸ਼ਨ ਲਈ ਪੂਰਾ ਦੇਸ਼ ‘ਆਪ’ ‘ਤੇ ਮਾਣ ਮਹਿਸੂਸ ਕਰ ਰਿਹਾ ਹੈ।
Proud of you Bhagwant. Ur action has brought tears to my eyes.
Whole nation today feels proud of AAP https://t.co/glg6LxXqgs
— Arvind Kejriwal (@ArvindKejriwal) May 24, 2022
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚ ਬਾਹਰ ਕਰ ਦਿੱਤਾ ਹੈ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕਰ ਰਿਹਾ ਹਾਂ,ਕਿਉਂਕਿ ਉਨ੍ਹਾਂ ਨੇ ਆਪਣੇ ਵਿਭਾਗ ‘ਚ ਘਪਲੇ ਕੀਤੇ ਹਨ।