ਪੰਜਾਬ ਵਿੱਚ ਚੋਣਾਂ ਲਈ ਪ੍ਰਚਾਰ ਤੇਜ਼ ਹੁੰਦਾ ਜਾ ਰਿਹਾ ਹੈ।ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਸੂਬੇ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਆਮ ਆਦਮੀ ਪਾਰਟੀ ‘ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਮੁੱਖ ਮੰਤਰੀ ਉਮੀਦਵਾਰ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਧੂਰੀ ਵਿੱਚ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਮਾਨ ਲਈ ਚੋਣ ਪ੍ਰਚਾਰ ਕਰਨ ਆ ਰਹੇ ਹਨ।
ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਦਿੱਤੀ। ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਅੱਜ ਪੰਜਾਬ ਚੋਣਾਂ ‘ਚ ਪ੍ਰਚਾਰ ਕਰਨਗੇ। ਦੋਵੇਂ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਵੋਟਾਂ ਮੰਗਣ ਲਈ ਧੂਰੀ ਸੀਟ ਦਾ ਦੌਰਾ ਕਰਨਗੇ। ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਕੱਲ੍ਹ ਮੈਂ ਆਪਣੇ ਦਿਓਰ ਭਗਵੰਤ ਮਾਨ ਲਈ ਵੋਟਾਂ ਮੰਗਣ ਲਈ ਬੇਟੀ ਨਾਲ ਧੂਰੀ ਜਾ ਰਹੀ ਹਾਂ।”
कल बेटी के साथ अपने देवर भगवंत मान के लिए वोट माँगने धूरी जा रही हूँ।
— Sunita Kejriwal (@KejriwalSunita) February 10, 2022