ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਨਵੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ ਜੋ ਤਿੰਨ ਦਿਨ ਦਾ ਹੋਵੇਗਾ। ਪੰਜਾਬ ਸਰਕਾਰ ਵੱਲੋਂ 17, 21 ਤੇ 23 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਪੰਜਾਬ ਦੇ ਨਵੇਂ ਵਿਧਾਇਕ ਕੱਲ੍ਹ ਨੂੰ ਸਹੁੰ ਚੁੱਕਣਗੇ। 21 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ। ਇਸ ਤੋਂ ਇਲਾਵਾ ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਚੁਣਿਆ ਗਿਆ ਹੈ। ਉਨ੍ਹਾਂ ਨੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁੱਕ ਲਈ ਹੈ।