ਯੂਪੀ ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੀਤਾ ਹੈ। ਉਨ੍ਹਾਂ ਨੇ ਨੇ ਕਿਹਾ ਕਿ ਕਾਂਗਰਸ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ।
ਸਲਮਾਨ ਖੁਰਸ਼ੀਦ ਨੇ ਕਿਹਾ ਕਿ ਕਾਂਗਰਸ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਆਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ ਲੜੇਗੀ। ਸਲਮਾਨ ਖੁਰਸ਼ੀਦ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਅਜੇ ਫੈਸਲਾ ਨਹੀਂ ਕੀਤਾ ਹੈ ਪਰ ਉਹ ਯੂਪੀ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਖੜ੍ਹੇ ਕਰੇਗੀ।
ਉਨ੍ਹਾਂ ਨੇ ਕਿਹਾ, ਕਾਂਗਰਸ ਪਾਰਟੀ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਅਸੀਂ ਪੱਕੇ ਵਿਸ਼ਵਾਸ ਨਾਲ ਚੋਣਾਂ ਲੜਾਂਗੇ। ਪਾਰਟੀ ਵਰਕਰ ਹਰ ਹਲਕੇ ਵਿੱਚ ਜਾ ਕੇ ਸਥਾਨਕ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਜਾਣਨਗੇ।”
ਸਲਮਾਨ ਖੁਰਸ਼ੀਦ ਆਗਰਾ ਵਿੱਚ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ ਲੋਕਾਂ ਨੂੰ ਮਿਲਣ ਲਈ ਆਏ ਸਨ ਇਸ ਸਮੇਂ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿੱਚ ਆਮ ਲੋਕਾਂ ਦੀ ਆਵਾਜ਼ ਸ਼ਾਮਲ ਹੋਵੇਗੀ। ਉਨ੍ਹਾਂ ਨੇ ਕਿਹਾ, “ਪਾਰਟੀ ਦੇ ਮੈਂਬਰ ਅਸੈਂਬਲੀਆਂ ਦਾ ਦੌਰਾ ਕਰ ਰਹੇ ਹਨ ਅਤੇ ਸਥਾਨਕ ਲੋਕਾਂ ਨਾਲ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਜਾਣਦੇ ਹਨ।”
ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਦਾ ਮੈਨੀਫੈਸਟੋ ਮਾਹਰਾਂ ਦੀ ਸਿਫਾਰਸ਼ ‘ਤੇ ਤਿਆਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਇਸ ਵਿੱਚ ਸਥਾਨਕ ਲੋਕਾਂ ਦੇ ਆਮ ਮੁੱਦੇ ਸ਼ਾਮਲ ਹੋਣਗੇ। ਇਸ ਨਾਲ ਉਹ ਖੁਸ਼ ਹੋਣਗੇ ਅਤੇ ਉਹ ਕਹਿ ਸਕਦੇ ਹਨ ਕਿ ਇਹ ਮੈਨੀਫੈਸਟੋ ਉਨ੍ਹਾਂ ਦਾ ਆਪਣਾ ਹੈ।