ਰਾਹੁਲ ਭੱਟ ਦੇ ਕਤਲ ਮਾਮਲੇ ‘ਚ ਅੱਜ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਨੂੰ ਲੈ ਕੇ ਵੀਡੀਓ ਜਾਰੀ ਕੀਤੀ ਹੈ
ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਕਸ਼ਮੀਰੀ ਪੰਡਿਤ ਦਾ ਉਨ੍ਹਾਂ ਦੇ ਦਫ਼ਤਰ ‘ਚ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਚਿੰਤਤ ਹੈ। ਕਸ਼ਮੀਰੀ ਪੰਡਿਤ ਹਾਲੇ ਤੱਕ ਕਸ਼ਮੀਰ ‘ਚ ਸੁਰੱਖਿਅਤ ਨਹੀਂ ਹਨ। ਉਨ੍ਹਾਂ ‘ਚੋਂ ਕਈਆਂ ਨੂੰ ਪੀ.ਐੱਮ. ਪੈਕੇਜ ਦੇ ਅਧੀਨ ਕਸ਼ਮੀਰ ਭੇਜਿਆ ਗਿਆ ਸੀ। ਇਸ ਘਟਨਾ ਦੇ ਬਾਅਦ ਤੋਂ ਸਾਰੇ ਕਸ਼ਮੀਰੀ ਪੰਡਿਤ ਡਰੇ ਹੋਏ ਹਨ।
ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰੀ ਪੰਡਿਤਾਂ ਨੇ ਗੁੱਸਾ ਜ਼ਾਹਰ ਕਰਨ ਲਈ ਵਿਰੋਧ ਕੀਤਾ ਪਰ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰਾਂ ‘ਚ ਬੰਦ ਕਰ ਦਿੱਤਾ ਗਿਆ। ਇਹ ਰਾਜਨੀਤੀ ਦਾ ਸਮਾਂ ਨਹੀਂ ਹੈ। ਉਹ ਸੁਰੱਖਿਅਤ ਮਹਿਸੂਸ ਕਰਨਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਮਿਲੇਗੀ ਤਾਂ ਬਾਕੀ ਲੋਕ ਆਪਣੇ ਘਰਾਂ ਨੂੰ ਕਿਵੇਂ ਪਰਤਣਗੇ। ਮੈਂ ਕੇਂਦਰ ਤੋਂ ਉਨ੍ਹਾਂ ਦੀ ਸੁਰੱਖਿਆ ਦੀ ਅਪੀਲ ਕਰਦਾ ਹਾਂ।