ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਚੰਨੀ ’ਤੇ ਸ਼ਬਦੀ ਹਮਲੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਆਪਣੇ ਆਪ ਨੂੰ ਗ਼ਰੀਬ ਕਹਿਣ ਵਾਲੇ ਮੁੱਖ ਮੰਤਰੀ ਚੰਨੀ ਕੋਲ ਕਰੋੜਾਂ ਰੁਪਏ ਹਨ।ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਚੰਨੀ ਨੇ ਖੁਦ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ’ਤੇ ਧਿਆਨ ਨਹੀਂ ਦੇ ਸਕੇ, ਜਿਸ ਕਰਕੇ ਅਜਿਹਾ ਹੋਇਆ ਹੈ। ਇਸੇ ਲਈ ਜੋ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ’ਤੇ ਨਜ਼ਰ ਨਹੀਂ ਰੱਖ ਸਕਦਾ, ਉਹ ਪੰਜਾਬ ’ਤੇ ਨਜ਼ਰ ਕਿਵੇਂ ਰੱਖ ਸਕਦਾ ਹੈ।
ਪੰਜਾਬ ’ਚ ਚੋਣ ਪ੍ਰਚਾਰ ਭਖਾਉਣਗੇ PM ਮੋਦੀ, ਅੱਜ ਕਰਨਗੇ ਪਹਿਲੀ ਵਰਚੁਅਲ ਰੈਲੀ
ਮੁੱਖ ਮੰਤਰੀ ਦਾ ਚਿਹਰੇ ਵੇਖ ਕੇ ਵੋਟ ਪਾਉਣ ਵਾਲੇ ਰਾਹੁਲ ਗਾਂਧੀ ਦੇ ਬਿਆਨ ’ਤੇ ਭਗਵੰਤ ਮਾਨ ਨੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਵਾਰ ਚਿਹਰਾ ਵੇਖ ਕੇ ਵੋਟ ਪਾਉਣੀ ਚਾਹੀਦੀ ਹੈ, ਕਿ ਕੀ ਕੋਣ ਸਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਲੋਕ ਆਪਣੇ ਬੱਚਿਆਂ ਦਾ ਚਿਹਰਾ ਵੇਖ ਕੇ ਵੋਟ ਪਾਉਣਗੇ ਕਿ ਕੌਣ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਸਕਦਾ ਹੈ।
ਲੰਬੂ, ਚਿੱਚੜ ਕਹਿਣ ‘ਤੇ Bikram Majithia ਨੇ ਉਧੇੜੀਆਂ ਵੱਖੀਆਂ ਬਿਕਰਮ ਮਜੀਠੀਆ ਦਾ Exclusive Interview
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ 5 ਸਾਲਾ ’ਚ ਦੋ ਭ੍ਰਿਸ਼ਟਾਚਾਰ ਮੁੱਖ ਮੰਤਰੀ ਪੰਜਾਬ ਨੂੰ ਦਿੱਤੇ ਹਨ। ਸੱਤਾ ’ਚ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮਹਿਲ ਦੇ ਦਰਵਾਜ਼ੇ ਸਾਢੇ ਚਾਰ ਸਾਲ ਲੋਕਾਂ ਲਈ ਕਦੇ ਨਹੀਂ ਖੋਲ੍ਹੇ। ਦੂਜਾ 111 ਦਿਨ ਲਈ ਪੰਜਾਬ ਦੇ ਮੁੱਖ ਮੰਤਰੀ ਬਣੇ ਚੰਨੀ, ਉਨ੍ਹਾਂ ਦੇ ਭਾਣਜੇ ਕੋਲ ਕਰੋੜਾਂ ਰੁਪਏ ਬਰਾਮਦ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਨੀ ਦੇ ਭਾਣਜੇ ਨੇ ਇਹ ਗੱਲ ਮੰਨ ਲਈ ਕਿ ਉਨ੍ਹਾਂ ਨੇ ਇਹ ਪੈਸੇ ਬਦਲੀਆਂ ਕਰਨ ਅਤੇ ਰੇਤੇ ਨੂੰ ਲੈ ਕੇ ਲਏ ਸਨ। ਮਾਨ ਨੇ ਕਿਹਾ ਕਿ ਜੋ ਮੁੱਖ ਮੰਤਰੀ ਪੋਸਟਾਂ ਦੀ ਬਦਲੀ ਕਰਨ ਲਈ ਕਰੋੜਾਂ ਰੁਪਏ ਲੈ ਰਿਹਾ ਹੈ, ਉਹ ਪੰਜਾਬ ਦੇ ਬੱਚਿਆਂ ਦਾ ਭਵਿੱਖ ਕਿਵੇਂ ਸਵਾਰ ਸਕਦਾ ਹੈ।