ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਹਰਮਿੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ। ਉਹ ਇਸ ਵਾਰ ਵਿਧਾਨ ਸਭਾ ਹਲਕਾ ਤਲਵੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਕਾਂਗਰਸ ਨੇ ਇਸ ਹਲਕੇ ਤੋਂ ਖੁਸ਼ਬਾਜ ਸਿੰਘ ਜਟਾਣਾ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ।