ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਕਰਨਗੇ PSG ਦੀ ਮੀਟਿੰਗ

0
54

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ (Assembly Election Results) ਵਿੱਚ ਮਿਲੀ ਹਾਰ ਤੋਂ ਤਿੰਨ ਦਿਨ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸਵੇਰੇ 10 ਵਜੇ ਸੰਸਦੀ ਰਣਨੀਤੀ ਗਰੁੱਪ-ਪੀਐਸਜੀ (parliamentary strategy group) ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸੋਨੀਆ ਗਾਂਧੀ ਦੀ ਨਿੱਜੀ ਰਿਹਾਇਸ਼ ‘ਤੇ ਹੋਵੇਗੀ।

ਇਸ ਬੈਠਕ ‘ਚ ਸਤੰਬਰ ‘ਚ ਕਾਂਗਰਸ ‘ਚ ਅੰਦਰੂਨੀ ਚੋਣ ਦਾ ਐਲਾਨ ਕੀਤਾ ਜਾ ਸਕਦਾ ਹੈ। ਵੀਰਵਾਰ ਨੂੰ ਆਏ ਚੋਣ ਨਤੀਜਿਆਂ ‘ਚ ਕਾਂਗਰਸ ਪੰਜ ਸੂਬਿਆਂ ‘ਚੋਂ ਇਕ ਵੀ ਜਿੱਤ ਨਹੀਂ ਸਕੀ। ਪੰਜਾਬ ‘ਚ ਜਿੱਥੇ ਕਾਂਗਰਸ ਦੀ ਸਰਕਾਰ ਸੀ, ਉੱਥੇ ਹੀ ਸੱਤਾ ‘ਤੇ ਕਾਬਜ਼ ਸੀ.ਐਮ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੋਣ ਹਾਰ ਗਏ। ਕਾਂਗਰਸ ਨੂੰ ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵਾਪਸੀ ਦੀ ਉਮੀਦ ਸੀ, ਪਰ ਇਨ੍ਹਾਂ ਉਮੀਦਾਂ ‘ਤੇ ਪਾਣੀ ਫਿਰ ਗਿਆ।

ਜ਼ਿਕਰਯੋਗ ਹੈ ਕਿ ਕਾਂਗਰਸ ਹੱਥੋਂ ਪੰਜਾਬ ਵੀ ਚਲਾ ਗਿਆ ਹੈ ਅਤੇ ਇਸ ਤੋਂ ਇਲਾਵਾ ਪਾਰਟੀ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚੋਂ ਕਿਸੇ ਇਕ ਵਿੱਚ ਵੀ ਜਿੱਤ ਹਾਸਲ ਨਹੀਂ ਕਰ ਸਕੀ ਹੈ।

ਦੱਸ ਦਈਏ ਕਿ ਪਾਰਟੀ ਵਿਚ ਜ਼ਰੂਰੀ ਬਦਲਾਅ ਕਰਨ ਦੀ ਮੰਗ ਕਰਦੇ ਆ ਰਹੇ ਜੀ-23 ਦੇ ਆਗੂਆਂ ਦੀ ਸ਼ੁੱਕਰਵਾਰ ਸ਼ਾਮ ਨੂੰ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਦੀ ਰਿਹਾਇਸ਼ ਵਿਖੇ ਮੀਟਿੰਗ ਹੋਈ, ਜਿਸ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅਗਲੀ ਰਣਨੀਤੀ ਉਲੀਕੀ ਗਈ। ਆਜ਼ਾਦ ਅਤੇ ਸੀਨੀਅਰ ਆਗੂ ਆਨੰਦ ਸ਼ਰਮਾ ਦੋ ਅਜਿਹੇ ਆਗੂ ਹਨ ਜੋ ਕਿ ਜੀ-23 ਤੋਂ ਇਲਾਵਾ ਕਾਂਗਰਸ ਵਰਕਿੰਗ ਕਮੇਟੀ ਦਾ ਹਿੱਸਾ ਵੀ ਹਨ। ਮੁਕੁਲ ਵਾਸਨਿਕ ਨੇ ਸਮੂਹ ਵੱਲੋਂ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਿਆ ਸੀ।

23 ਆਗੂਆਂ ਦੇ ਇਸ ਸਮੂਹ ਨੇ ਸ਼ੁੱਕਰਵਾਰ ਨੂੰ ਮੀਟਿੰਗ ਵਿਚ ਪਾਰਟੀ ਦੀ ਹਾਰ ’ਤੇ ਹੈਰਾਨੀ ਜ਼ਾਹਿਰ ਕੀਤੀ। ਸੂਤਰਾਂ ਨੇ ਕਿਹਾ ਕਿ ਆਗੂਆਂ ਨੇ ਬਿਲਕੁਲ ਹਾਸ਼ੀਏ ’ਤੇ ਪਹੁੰਚ ਚੁੱਕੀ ਪਾਰਟੀ ਨੂੰ ਮੁੜ ਪੈਰਾਂ ਸਿਰ ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲੋੜੀਂਦੇ ਕਦਮ ਨਾ ਉਠਾਏ ਜਾਣ ’ਤੇ ਨਿਰਾਸ਼ਾ ਜ਼ਾਹਿਰ ਕੀਤੀ। ਕੁਝ ਆਗੂਆਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਅਸਾਮ, ਪੱਛਮੀ ਬੰਗਾਲ, ਕੇਰਲ ਅਤੇ ਪੁੱਡੂਚੇਰੀ ਵਿਚ ਹੋਈ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਚਰਚਾ ਕਰਨ ਲਈ ਬਣਾਈ ਕਮੇਟੀ ਦੀ ਰਿਪੋਰਟ ਬਾਰੇ ਵੀ ਚਰਚਾ ਨਹੀਂ ਕੀਤੀ ਗਈ।

LEAVE A REPLY

Please enter your comment!
Please enter your name here