ਕਾਂਗਰਸ ਸਰਕਾਰ ਹੀ ਅਸਲ ਵਿਚ ਹੈ ਆਮ ਆਦਮੀ ਦੀ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ

0
52

ਕਿਹਾ, ਸੂਬੇ ਦੀ ਸੁਰੱਖਿਆ ਲਈ ਸਭ ਤੋਂ ਬੇਹਤਰ ਹੈ ਪੰਜਾਬ ਪੁਲਿਸ

ਨਸ਼ਾ ਵਿਕਦਾ ਫ਼ੜਿਆ ਗਿਆ ਤਾਂ ਸਬੰਧਤ ਪੁਲਿਸ ਅਧਿਕਾਰੀ ਖਿਲਾਫ਼ ਹੋਵੇਗੀ ਕਾਰਵਾਈ

ਪੁਲਿਸ ਅਧਿਕਾਰੀਆਂ ਨਾਲ ਕੀਤੀ ਕਰਾਈਮ ਦੀ ਰੋਕਥਾਮ ਸਬੰਧੀ ਮੀਟਿੰਗ

ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ। ਸੂਬਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫ਼ੈਸਲਿਆਂ ਤੋਂ ਰਾਜ ਦਾ ਹਰ ਵਰਗ ਤੇ ਹਰ ਆਮ ਆਦਮੀ ਖ਼ੁਸ਼ੀ ਮਹਿਸੂਸ ਕਰ ਰਿਹਾ ਹੈ। ਸ. ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਵਰੁਣ ਰੂਜ਼ਮ ਤੇ ਡੀਜੀਪੀ ਸ. ਇਕਬਾਲਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਲੇਕ ਵਿਊ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਪੰਜਾਬ ਪੁਲਿਸ ਸੂਬੇ ਅੰਦਰ ਕ੍ਰਾਇਮ, ਨਸ਼ਿਆਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜ਼ਾਰੀ ਕਰ ਰਹੀ ਹੈ। ਉਨ੍ਹਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਹੈ ਕਿਉਂਕਿ ਕਿ ਬਠਿੰਡਾ ਪਾਰਲੀਮੈਂਟ ਨਾਲ ਸਬੰਧਤ ਤਿੰਨ ਵਿਧਾਇਕ ਸ਼੍ਰੀਮਤੀ ਰੁਪਿੰਦਰ ਕੌਰ ਰੂਬੀ, ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆਂ ਤੇ ਸ਼੍ਰੀ ਜਗਦੇਵ ਕਮਾਲੂ ਕਾਂਗਰਸ ਪਾਰਟੀ ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਂਇੰਦੇ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ।
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਕ੍ਰਾਇਮ ਦੀ ਰੋਕਥਾਮ ਲਈ ਬਠਿੰਡਾ, ਫ਼ਿਰੋਜ਼ਪੁਰ ਤੇ ਫ਼ਰੀਦਕੋਟ ਪੁਲਿਸ ਰੇਂਜ ਕ੍ਰਮਵਾਰ ਆਈਜੀ ਤੇ ਡੀਆਈਜੀ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਸ. ਰੰਧਾਵਾ ਨੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਅਧੀਨ ਹੋਣ ਵਾਲੇ ਕ੍ਰਾਇਮ ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸ. ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫ਼ੜ੍ਹਿਆ ਗਿਆਂ ਤਾਂ ਸਬੰਧਤ ਪੁਲਿਸ ਕਰਮੀ ਖਿਲਾਫ਼ ਸਖ਼ਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕ੍ਰਾਇਮ ਰੋਕਣ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ।ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਰੰਧਾਵਾ ਵਲੋਂ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਜੌਹਲ ਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ਼੍ਰੀਮਤੀ ਵੀਨੂੰ ਬਾਦਲ ਦੀ ਅਗਵਾਈ ਹੇਠ ਬਠਿੰਡਾ ਦੇ ਵਪਾਰੀਆਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਇਸ ਦੌਰਾਨ ਵਾਪਾਰੀ ਵਰਗ ਵਲੋਂ ਸਰਕਾਰ ਦੁਆਰਾ ਬਿਜਲੀ, ਪਾਣੀ, ਪੈਟਰੌਲ, ਡੀਜ਼ਲ ਤੇ ਰੇਤ ਦੇ ਰੇਟ ਘਟਾਉਣ ਆਦਿ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਫੀਲਡ ਹੋਸਟਲ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਇੰਸਪੈਕਟਰ ਜਨਰਲ ਆਫ਼ ਪੁਲਿਸ ਬਠਿੰਡਾ ਸ. ਜਸਕਰਨ ਸਿੰਘ, ਐਸਐਸਪੀ ਸ਼੍ਰੀ ਅਜੈ ਮਲੂਜਾ ਅਤੇ ਹੋਰ ਸਖਸ਼ੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਡੀਆਈਜੀ ਫ਼ਰੀਦਕੋਟ ਰੇਂਜ ਸ਼੍ਰੀ ਸੁਰਜੀਤ ਸਿੰਘ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਸ਼੍ਰੀ ਇੰਦਰਵੀਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਸ਼੍ਰੀ ਸੰਦੀਪ ਕੁਮਾਰ ਗਰਗ, ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਸ਼੍ਰੀ ਵਰੁਣ ਸ਼ਰਮਾ, ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਸ਼੍ਰੀ ਹਰਮਨਦੀਪ ਸਿੰਘ ਹੰਸ, ਜ਼ਿਲ੍ਹਾ ਪੁਲਿਸ ਮੁਖੀ ਫ਼ਾਜਿਲਕਾ ਸ਼੍ਰੀ ਹਰਮਨਵੀਰ ਸਿੰਘ ਗਿੱਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ਼੍ਰੀ ਐਸਐਸ ਮੰਡ ਤੇ ਜ਼ਿਲ੍ਹਾ ਪੁਲਿਸ ਮੁਖੀ ਤਰਨਤਾਰਨ ਸ਼੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਡਾਇਰੈਕਟਰ ਮਾਰਕਫ਼ੈਡ ਸ਼੍ਰੀ ਟਹਿਲ ਸਿੰਘ ਸੰਧੂ, ਮੇਅਰ ਸ਼੍ਰੀਮਤੀ ਰਮਨ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇਕੇ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸ਼੍ਰੀ ਪਵਨ ਮਾਨੀ ਅਤੇ ਅਰੁਣ ਵਧਾਵਨ ਤੋਂ ਇਲਾਵਾ ਹੋਰ ਸਖ਼ਸੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here