ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਸ ਸੰਬੰਧ ‘ਚ ਸਿਆਸੀ ਪਾਰਟੀਆਂ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਹਨ, ਜਿਨ੍ਹਾਂ ਨੇ ਵਿਰੋਧੀ ਪਾਰਟੀਆਂ ਦੀਆ ਚਿੰਤਾਵਾਂ ਵਿੱਚ ਵੀ ਵਾਧਾ ਕੀਤਾ ਹੈ। ਦਰਅਸਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਪਾਰਟੀ ਵਿੱਚ ਸਵਾਗਤ ਕੀਤਾ ਸੀ।

ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੁੰਦਿਆਂ ਹੀ ਹੁਣ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਵੀ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵੀ ਪਾਰਟੀ ਦੀ ਮਜ਼ਬੂਤੀ ਬਣਾਉਣ ਲਈ ਸਿਆਸੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਉਨ੍ਹਾਂ ਨੇ ਬੀਤੇ ਦਿਨ ਅੰਮ੍ਰਿਤਸਰ ਹਲਕਾ ਉੱਤਰੀ ਦੇ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਸਮੇਤ ਕਈ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਿਲ ਕੀਤਾ ਹੈ। ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਰਾਜਨੀਤੀ ਲਈ ਨਹੀਂ ਸਗੋਂ ਪੰਜਾਬ ਦੀ ਤਰੱਕੀ ਲਈ ਅਸੀਂ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ।

LEAVE A REPLY

Please enter your comment!
Please enter your name here