ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਬਹੁਤ ਬੁਰੇ ਅੱਤਵਾਦ ਦੇ ਦੌਰ ‘ਚੋਂ ਲੰਘਿਆ ਹੈ, ਇਸ ਲਈ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਹਰ ਵਰਗ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਰਾਸ਼ਟਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਾ ਆਉਂਦਾ ਹੈ, ਡਰੋਨ ਆਉਂਦੇ ਹਨ, ਟਿਫ਼ਿਨ ਬੰਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਉਸ ਵੇਲੇ ਹੁੰਦਾ ਹੈ, ਜਦੋਂ ਉਧਰ ਦੇ ਲੋਕ ਇਧਰ ਦੇ ਕੁੱਝ ਲੋਕਾਂ ਨੂੰ ਖ਼ਰੀਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਈਮਾਨਦਾਰ ਹੋਵੇਗੀ ਤਾਂ ਵਿਕੇਗੀ ਨਹੀਂ ਅਤੇ ਕਿਸੇ ਵੀ ਹਾਲਤ ‘ਚ ਸਰਹੱਦ ਪਾਰੋਂ ਨਸ਼ਾ, ਡਰੋਨ ਇਸ ਪਾਸੇ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੁੰਦੀ ਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਕਰਨ ਦੀ ਕਿਸੇ ਦੀ ਹਿੰਮਤ ਨਾ ਹੁੰਦੀ।

ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਸੂਬੇ ਦੀ ਸੁਰੱਖਿਆ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ ਅਤੇ ਸੁਰੱਖਿਆ ਦੇ ਮੁੱਦੇ ‘ਤੇ ਕਿਸੇ ਤਰ੍ਹਾਂ ਦੀ ਕੋਈ ਸਿਆਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸੁਰੱਖਿਆ ਇਕ ਵੱਡਾ ਮੁੱਦਾ ਹੈ ਅਤੇ ਇਸ ਮੁੱਦੇ ‘ਤੇ ਅਸੀਂ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਾਂਗੇ। ਇਸ ਤੋਂ ਇਲਾਵਾ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ‘ਤੇ ਰੋਕ ਲਗਾਵਾਂਗੇ।

LEAVE A REPLY

Please enter your comment!
Please enter your name here