ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਛਿੜਿਆ ਵਿਵਾਦ, ਭਾਜਪਾ ਸੰਸਦ ਮੈਂਬਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਵੀ ਕੱਸਿਆ ਤੰਜ

0
87

ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- “ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖਤਮ ਕਰ ਦੇਵਾਂਗਾ”। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਹਨ। 18 ਉਨ੍ਹਾਂ ਦੇ ਘਰ ਲਈ ਤੇ 10 ਪਰਿਵਾਰ ਵਾਸਤੇ।

ਭਾਜਪਾ ਆਗੂ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਕੇਜਰੀਵਾਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਜੇ ਇਹ ਖਬਰ ਅਰਵਿੰਦ ਕੇਜਰੀਵਾਲ ਦੀ ਮੈਗਾ ਸੁਰੱਖਿਆ ਨੂੰ ਲੈ ਕੇ ਹੈ ਤਾਂ ਇੱਕ ਪਾਸੇ ਆਮ ਆਦਮੀ ਪਾਰਟੀ VIP ਕਲਚਰ ਨੂੰ ਖਤਮ ਕਰਨ ਦੀ ਸਹੁੰ ਖਾ ਰਹੀ ਹੈ ਤੇ ਦੂਜੇ ਪਾਸੇ ਇਨ੍ਹਾਂ ਫੈਸਲਿਆਂ ਨੂੰ ਰੱਦੀ ‘ਚ ਸੁੱਟ ਰਹੀ ਹੈ। ਉਨ੍ਹਾਂ ਭਗਵੰਤ ਮਾਨ ਵੱਲੋਂ 122 ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਵੀ ਤੰਜ਼ ਕੱਸਿਆ ਹੈ।

LEAVE A REPLY

Please enter your comment!
Please enter your name here