ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।
ਇਸ ਮੀਟਿੰਗ ਤੋਂ ਬਾਅਦ ਗਜੇਂਦਰ ਸ਼ੇਖਾਵਤ ਦਾ ਬਿਆਨ ਸਾਹਮਣੇ ਆਇਆ ਹੈ। ਵਿਧਾਨ ਸਭਾ ਚੋਣਾਂ ਸੰਬੰਧੀ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਗਿਆ ਕਿ ਕਮੇਟੀ ਬਣਾ ਕੇ ਸੀਟਾਂ ਦੀ ਵੰਡ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ, ਢੀਂਡਸਾ ਤੇ ਕੈਪਟਨ ਮਿਲ ਕੇ ਚੋਣਾਂ ਲੜਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਅਜੇ ਫਾਈਨਲ ਨਹੀਂ ਹੋਇਆ। ਇਸ ਤੋਂ ਇਲਾਵਾ ਇਹ ਕਿਹਾ ਗਿਆ ਕਿ ਤਿੰਨਾਂ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਬਣਾਇਆ ਜਾਵੇਗਾ। ਤਿੰਨਾਂ ਪਾਰਟੀਆਂ ਦੇ 2-2 ਮੈਂਬਰ ਸ਼ਾਮਿਲ ਹੋਣਗੇ।