ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਵੱਲੋਂ ਸੰਸਦ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ

0
95

ਮਾਨਸੂਨ ਸੈਸ਼ਨ ਦੇ ਦੂਜੇ ਦਿਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਫਿਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਤਖ਼ਤੀ ਦਿਖਾਈ।ਉਨ੍ਹਾਂ ਵੱਲੋਂ ਇਨ੍ਹਾਂ ਕਾਲੇ ਕਾਨੂੰਨ ਦਾ ਵਿਰੋਧ ਕੀਤਾ ਗਿਆ।

ਉਨ੍ਹਾਂ ਵੱਲੋਂ ਦਿਖਾਈ ਤਖ਼ਤੀ ‘ਤੇ ਲਿਖਿਆ ਹੋਇਆ ਸੀ-‘ ਕਿਸਾਨਾਂ ਦਾ ਖੂਨ-ਪਸੀਨਾ ਸਨਮਾਨ ਦਾ ਹੱਕਦਾਰ ਹੈ, ਪਰ ਸਰਕਾਰ ਸਿਰਫ ਉਨ੍ਹਾਂ ਦਾ ਅਪਮਾਨ ਕਰ ਰਹੀ ਹੈ, ਜੋ ਬਿਲਕੁਲ ਸਵੀਕਾਰਨਯੋਗ ਨਹੀਂ ਹੈ। ਕਿਸਾਨਾਂ ਦੀ ਜਾਨ ਲੈਣ ਵਾਲਾ ਕਾਲਾ ਕਾਨੂੰਨ ਰੱਦ ਕਰੋ’

ਇਸ ਸੰਬੰਧ ‘ਚ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਪ੍ਰਤੀ ਭਾਰਤ ਸਰਕਾਰ ਦਾ ਪੱਖਪਾਤੀ ਵਤੀਰਾ, ਬੇਰੁਜ਼ਗਾਰੀ … ਬੇਇਨਸਾਫੀ ਜ਼ਾਹਰ ਕਰਨ ਲਈ ਸ਼ਬਦ ਕਾਫ਼ੀ ਨਹੀਂ ਹਨ।

ਉਨ੍ਹਾਂ ਨੇ ਕਿਹਾ ਕਿ ਕਿਸਾਨ 8 ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਪਰ ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਨਦਾਤਾ ਦੀ ਗੱਲ ਨਹੀਂ ਮੰਨ ਰਹੇ ਹਨ। ਲੋਕਤੰਤਰ ਲਈ ਇਹ ਚੰਗਾ ਸੰਕੇਤ ਨਹੀਂ ਹੈ।

ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਖੜਾ ਹੈ, ਜਦੋਂ ਕਿ ਕਾਂਗਰਸ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।”

LEAVE A REPLY

Please enter your comment!
Please enter your name here