ਬੀਤੇ ਦਿਨੀ ਦਿੱਲੀ ਤੋਂ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੁਕਸ਼ੇਤਰ ਵਿਚ ਹਰਿਆਣਾ ਪੁਲਿਸਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।
ਇਸ ਮਾਮਲੇ ਦੀ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹੁਣ ਇਸ ਮਾਮਲੇ ਦੀ ਹਾਈਕੋਰਟ 10 ਮਈ ਨੂੰ ਮੁੜ ਸੁਣਵਾਈ ਕਰੇਗੀ।