ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਇੱਕ ਵੱਡੇ ਐਲਾਨ ਨਾਲ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਉਹ ਇਹ ਸ਼ੁਰੂਆਤ ਪੰਜਾਬ ਦੇ ਮੋਗਾ ਸ਼ਹਿਰ ਤੋਂ ਕਰਨਗੇ। ਇਸ ਸੰਬੰਧੀ ਪਾਰਟੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਕੇਜਰੀਵਾਲ ਮੋਗਾ ‘ਚ ਮਿਸ਼ਨ ਦੀ ਸ਼ੁਰੂਆਤ ਪੰਜਾਬ ਲਈ ਇੱਕ ਵੱਡੇ ਐਲਾਨ ਦੇ ਨਾਲ ਕਰਨਗੇ।
ਆਮ ਆਦਮੀ ਪਾਰਟੀ ਵੱਲੋਂ ਜਾਰੀ ਸੂਚਨਾ ਅਨੁਸਾਰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਸੁਪਰੀਮੋ ਮਿਸ਼ਨ ਪੰਜਾਬ ਤਹਿਤ ਅਗਲੇ ਇਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਦੌਰੇ ਕਰਨਗੇ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ। ‘ਆਪ’ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਜਰੀਵਾਲ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਸੋਮਵਾਰ ਨੂੰ ਮੋਗਾ ‘ਚ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਤੇ ਪੰਜਾਬੀਆਂ ਲਈ ਇੱਕ ਬੜਾ ਅਹਿਮ ਐਲਾਨ ਵੀ ਕਰਨਗੇ।
ਇਸ ਤੋਂ ਬਾਅਦ ਲੁਧਿਆਣਾ ‘ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ‘ਚ ਹਿੱਸਾ ਲੈਣਗੇ। ਉੱਥੇ ਹੀ 23 ਨਵੰਬਰ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਪ੍ਰੋਗਰਾਮ ‘ਚ ਹਿੱਸਾ ਲੈਣਗੇ।