ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

0
109

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਰਸਮੀ ਐਲਾਨ ਵੀ ਕਰ ਦਿੱਤਾ ਹੈ।

ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਲ ਹਨ। ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਸਿਆਸਤ ਵਿੱਚ ਕਾਫੀ ਹਲਚਲ ਮਚੀ ਹੋਈ ਸੀ, ਜਿਸ ‘ਚ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਧੜੇਬੰਦੀ ਬਣ ਚੁੱਕੀ ਸੀ। ਇਨ੍ਹਾਂ ਵਿੱਚੋਂ ਇੱਕ ਧੜਾ ਸਿੱਧੂ ਨਾਲ ਅਤੇ ਇੱਕ ਕੈਪਟਨ ਨਾਲ ਖੜ੍ਹਾ ਸੀ।

ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਬੀਤੇ ਦਿਨ ਹਰੀਸ਼ ਰਾਵਤ ਨੇ ਵੀ ਕੈਪਟਨ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਇਸ ਗੱਲ ਲਈ ਸਹਿਮਤ ਹੋ ਗਏ ਸਨ ਪਰ ਅਜੇ ਵੀ ਮੁੱਖ ਮੰਤਰੀ ਨਵਜੋਤ ਸਿੱਧੂ ਤੋਂ ਨਾਰਾਜ਼ ਸਨ। ਪਰ ਇਸਦੇ ਉਲਟ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲਣ ‘ਤੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਸਨ। ਅਖੀਰ ਸਿੱਧੂ ਨੂੰ ਕਾਂਗਰਸ ਦੀ ਪ੍ਰਧਾਨਗੀ ਮਿਲ ਹੀ ਗਈ।

LEAVE A REPLY

Please enter your comment!
Please enter your name here