ਪੰਜਾਬ ‘ਚ ਕੱਲ੍ਹ 20 ਫਰਵਰੀ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਕਾਂਗਰਸ ਪਾਰਟੀ ਵਿਵਾਦਾਂ ‘ਚ ਘਿਰਦੀ ਜਾ ਰਹੀ ਹੈ। ਪੁਲਿਸ ਵਾਲਿਆਂ ਦੇ ਕੰਮ ਨੂੰ ਲੈ ਕੇ ਵਿਅੰਗ ਕੱਸਣ ’ਤੇ ਵਿਵਾਦਾਂ ਵਿਚ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਵਲੋਂ ਪੁਲਿਸ ਵਾਲਿਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਡੀ.ਐੱਸ.ਪੀ. ਦਿਲਸ਼ੇਰ ਚੰਦੇਲ ਨੇ ਕੋਰਟ ਵਿਚ ਕ੍ਰਿਮੀਨਲ ਡੀਫਰਮੇਸ਼ਨ ਦੀ ਪਟੀਸ਼ਨ ਦਾਖ਼ਲ ਕਰ ਦਿੱਤੀ ਹੈ ਜੋ ਕਿ ਸਬਮਿਟ ਹੋ ਗਈ ਹੈ।

ਇਸ ’ਤੇ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਹਰ ਸਮੇਂ ਡਿਊਟੀ ਦੇਣ ਵਾਲੇ ਪੁਲਸ ਕਰਮਚਾਰੀਆਂ ਦੇ ਕੰਮ ਨੂੰ ਲੈ ਕੇ ਜੋ ਟਿੱਪਣੀ ਕੀਤੀ ਹੈ, ਉਹ ਅਪਰਾਧ ਦੀ ਸ਼੍ਰੇਣੀ ਵਿਚ ਆਉਂਦੀ ਹੈ, ਜਿਸ ਲਈ ਧਾਰਾ 500 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਡੀ. ਐੱਸ. ਪੀ. ਦਿਲਸ਼ੇਰ ਚੰਦੇਲ ਨੇ ਨਵਜੋਤ ਸਿੰਘ ਸਿੱਧੂ ਦੇ ਚਾਰੇ ਪਤਿਆਂ ’ਤੇ ਲੀਗਲ ਨੋਟਿਸ ਭੇਜੇ ਸਨ। ਜਿਨ੍ਹਾਂ ਵਿਚੋਂ ਦੋ ਪਤਿਆਂ ’ਤੇ ਲੀਗਲ ਨੋਟਿਸ ਰਿਸੀਵ ਹੋਇਆ ਸੀ ਪਰ ਕੋਈ ਜਵਾਬ ਨਹੀਂ ਆਇਆ।

LEAVE A REPLY

Please enter your comment!
Please enter your name here