ਪ੍ਰਤਾਪ ਸਿੰਘ ਬਾਜਵਾ ਨੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ

0
105

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਦਫਤਰ ‘ਤੇ ਆਰਪੀਜੀ ਦਾ ਹਮਲਾ ਚਿੰਤਾਜਨਕ ਹੈ।

ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਤਰਨਤਾਰਨ ‘ਚ ਕੁਝ ਦਿਨ ਪਹਿਲਾਂ ਆਰ.ਡੀ.ਐਕਸ ਮਿਲੇ ਸਨ। ਪੰਜਾਬ ਪਹਿਲਾਂ ਹੀ ਕਾਲੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਖ਼ਤ ਮਿਹਨਤ ਨਾਲ ਬਣਾਈ ਸ਼ਾਂਤੀ ਨੂੰ ਵਿਗਾੜਨਾ ਬਰਦਾਸ਼ਤ ਨਹੀਂ ਕਰ ਸਕਦੇ।

 

LEAVE A REPLY

Please enter your comment!
Please enter your name here