ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ’ਚ ਹੁਣ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ 5 ਆਗੂ ਚੋਣ ਮੈਦਾਨ ’ਚ ਆ ਗਏ ਹਨ, ਜਿਨ੍ਹਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਿਹਾ ਹੈ ਪਰ ਪ੍ਰਤਾਪ ਸਿੰਘ ਬਾਜਵਾ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਆਗੂਆਂ ਵਿੱਚੋਂ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਚੋਣਾਂ ’ਚ ਕਾਦੀਆਂ ਹਲਕੇ ਤੋਂ ਵਿਧਾਇਕ ਬਣੇ ਹਨ।