ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਹਰ ਮੰਗਲਵਾਰ ਸਵੇਰੇ 11.30 ਤੋਂ ਦੁਪਹਿਰ 2.30 ਵਜੇ ਤੱਕ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਇਆ ਕਰੇਗੀ। ਇਸ ਤੋਂ ਬਾਅਦ 3 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਸਮੇਂ ਸਿਰ ਦਫਤਰ ਵਿੱਚ ਮੌਜੂਦ ਰਹਿਣ, ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਲੈਣ ਲਈ ਬੁਲਾਇਆ ਜਾ ਸਕੇ।

 

ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਰਾਜਪਾਲ ਨੂੰ ਮਿਲੇ ਅਤੇ ਸਹੁੰ ਚੁੱਕਣ ਦਾ ਸਮਾਂ ਮੰਗਿਆ। ਮੁੱਖਮੰਤਰੀ ਚੰਨੀ ਨੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਨਵੇਂ ਕੈਬਨਿਟ ਮੰਤਰੀਆਂ ਦੀ ਲਿਸਟ ਸੌਂਪ ਦਿੱਤੀ ਹੈ। ਉਨ੍ਹਾਂ ਦੇ ਨਾਲ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਅਤੇ ਓ ਪੀ ਸੋਨੀ ਵੀ ਮੌਜੂਦ ਰਹੇ।

ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਬਾਹਰ ਨਿਕਲਕੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਨਾਲ ਕੈਬਨਿਟ ਵਿਸਥਾਰ ‘ਤੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਨਵੇਂ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਭਲਕੇ ਸ਼ਾਮ 4.30 ਵਜੇ ਹੋਵੇਗਾ।

LEAVE A REPLY

Please enter your comment!
Please enter your name here