ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੇ ਹੀ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿਯੰਕਾ ਗਾਂਧੀ ਸਵੇਰੇ 10.30 ਵਜੇ ਬਠਿੰਡਾ ਪਹੁੰਚਣਗੇ ਅਤੇ 11 ਵਜੇ ਕੋਟਕਪੂਰਾ ਵਿਖੇ ਜਨਤਕ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ 1.00 ਵਜੇ ਧੂਰੀ ਵਿਖੇ ਔਰਤਾਂ ਨਾਲ ਮੁਲਾਕਾਤ ਕਰਨਗੇ ਅਤੇ 3.30 ਵਜੇ ਡੇਰਾਬੱਸੀ ਵਿਖੇ ਰੋਡ ਸ਼ੋਅ ਕਰਨਗੇ ਅਤੇ ਸ਼ਾਮ 6 ਵਜੇ ਦਿੱਲੀ ਲਈ ਰਵਾਨਾ ਹੋਣਗੇ। ਉਹ ਕੋਟਕਪੁਰਾ ਪਹੁੰਚ ਗਏ ਹਨ।