ਲੁਧਿਆਣਾ ‘ਚ ਅੱਜ ਕਈ ਅਕਾਲੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਅਕਾਲੀ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ। ਜਾਣਕਾਰੀ ਅਨੁਸਾਰ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਵੱਲੋਂ ਸੁਰੱਖਿਆ ਨੂੰ ਲੈ ਕੇ ਲਾਏ ਗਏ ਬੈਰੀਕੇਡ ਵੀ ਤੋੜ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਿਮਰਜੀਤ ਸਿੰਘ ਬੈਂਸ ‘ਤੇ ਇਕ ਔਰਤ ਨਾਲ ਜਬਰ-ਜ਼ਿਨਾਹ ਕਰਨ ਸੰਬੰਧੀ ਲੁਧਿਆਣਾ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਅਜੇ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।