ਭਾਰਤੀ ਚੋਣ ਕਮਿਸ਼ਨ (ECI) ਨੇ ਰਾਜ ਸਭਾ ਦੀਆਂ 56 ਸੀਟਾਂ ਲਈ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 27 ਫਰਵਰੀ ਨੂੰ 15 ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 15 ਫਰਵਰੀ ਹੋਵੇਗੀ ਅਤੇ ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।